Site icon TheUnmute.com

ਪੰਜਾਬ ‘ਚ 76 ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ‘ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

Arvind Kejriwal

ਚੰਡੀਗੜ੍ਹ, 14 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਰਾਜੋਮਾਜਰਾ ਤੋਂ ਅੱਜ 76 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਜ਼ਾਦੀ ਦੇ 76 ਸਾਲ ਪੂਰੇ ਹੋਣ ‘ਤੇ ਪੰਜਾਬ ਵਿੱਚ ਖੋਲ੍ਹੇ ਗਏ 76 ਨਵੇਂ ਆਮ ਆਦਮੀ ਕਲੀਨਿਕਾਂ ‘ਤੇ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿੱਚ 76 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਪੰਜਾਬ ਹੁਣ ਨਹੀਂ ਰੁਕੇਗਾ.. ਕਿਉਂਕਿ ਪੰਜਾਬ ਦੇ ਲੋਕਾਂ ਨੇ ਬਿਹਤਰ ਭਵਿੱਖ ਚੁਣਿਆ ਹੈ। ਭਗਵੰਤ ਮਾਨ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਲੱਖ ਲੱਖ ਵਧਾਈ ਹੋਵੇ।

Exit mobile version