ਚੰਡੀਗੜ੍ਹ, 21 ਜੂਨ 2024: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ | ਦਿੱਲੀ ਹਾਈਕੋਰਟ ਨੇ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ |
ਜਿਕਰਯੋਗ ਹੈ ਕਿ ਈਡੀ ਨੇ ਕੇਜਰੀਵਾਲ (Arvind Kejriwal) ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ਦੇ ਖ਼ਿਲਾਫ਼ ਦਿੱਲੀ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ | ਫਿਲਹਾਲ ਹਾਈ ਕੋਰਟ ਦਾ ਫੈਸਲਾ ਆਉਣ ਤੱਕ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੀ ਰਹਿਣਗੇ।
ਬੀਤੇ ਦਿਨ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ (Arvind Kejriwal) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦਿੱਤੀ ਸੀ । ਅਦਾਲਤ ਨੇ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਸੀ |