ਚੰਡੀਗੜ੍ਹ, 17 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਹਿਸੇ ਵਜੋਂ ਪੰਜਾਬ ਸਰਕਾਰ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ‘ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਜਾ ਰਹੀ ਹੈ |
ਇਸਦੇ ਚੱਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਦਿੱਤਾ ਹੈ |
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਮਹਾਨ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਇਸ ਮਕੋਕੇ ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ। ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।
Read More: ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 3 ਸ਼ਹਿਰਾਂ ‘ਚ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ




