ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਝਟਕਾ ਮਿਲਿਆ ਹੈ | ਹਾਈਕੋਰਟ ਨੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ਼ ਅਤੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਦੇ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰ ਦਿੱਤਾ |
ਹਾਈਕੋਰਟ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਟਵੀਟ ਕਰਦਿਆਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਬਦਲਾਖੋਰੀ ਦੀ ਰਾਜਨੀਤੀ ਵਿਚ ਉਲਝੇ ਹੋਏ ਹਨ ਅਤੇ ‘ਆਪ’ ਸਰਕਾਰ ਨੂੰ ਆਪਣੇ ਮੰਦੇ ਮਨਸੂਬਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੀ ਦੁਰਵਰਤੋਂ ਕਰ ਰਿਹਾ ਹੈ। ਇਸ ਨੇ ਰਾਸ਼ਟਰ ਦੀਆਂ ਨਜ਼ਰਾਂ ਵਿਚ ਪੰਜਾਬ ਪੁਲਿਸ ਦਾ ਅਕਸ ਘਟਾਇਆ ਹੈ।