Site icon TheUnmute.com

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਕੀਤੀ ਇਹ ਅਪੀਲ

Arvind Kejriwal

ਚੰਡੀਗੜ੍ਹ 04 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟਰ ਤੇ ਪੰਜਾਬ ਦੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਸਹਿਯੋਗ ਦੇਣ। ਇਸ ਦੌਰਾਨ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਹਰ 18 ਤੋਂ ਵੱਧ ਉਮਰ ਦੀ ਔਰਤ ਦੇ ਬੈਂਕ ਖਾਤੇ ‘ਚ ਹਰ ਮਹੀਨੇ 1000 ਰੁਪਏ ਪਾਏ ਜਾਣਗੇ।

ਸਰਕਾਰ ਬਣਨ ‘ਤੇ ਬਿਜਲੀ ਮੁਫਤ ਹੋਵੇਗੀ ਅਤੇ ਬੱਚਿਆਂ ਲਈ ਸ਼ਾਨਦਾਰ ਸਰਾਕਰੀ ਸਕੂਲ ਬਣਾਏ ਜਾਣਗੇ ਅਤੇ ਸਿੱਖਿਆ ਵੀ ਮੁਫਤ ਦੇਵਾਂਗੇ। ਹਰ ਪਰਿਵਾਰ ਨੂੰ ਚੰਗਾ ਤੇ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਤੇ ਸ਼੍ਰੀਮੋਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕਾਂਗਰਸ ਨੇ 26 ਸਾਲ ਰਾਜ ਕੀਤਾ ਤੇ ਬਾਦਲ ਪਰਿਵਾਰ ਨੇ 19 ਸਾਲ ਰਾਜ ਕੀਤਾ | ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ | ਉਨ੍ਹਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦੀ ਅਪੀਲ ਕੀਤੀ |

Exit mobile version