July 5, 2024 7:52 pm
Arvind Kejriwal

ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ ‘ਤੇ ਚੁੱਕੇ ਸਵਾਲ

ਚੰਡੀਗੜ੍ਹ 08 ਅਗਸਤ 2022: ਕੇਂਦਰ ਸਰਕਾਰ ਵਲੋਂ ਬਿਜਲੀ ਮੰਤਰੀ ਆਰ.ਕੇ.ਸਿੰਘ ਨੇ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ (Electricity Amendment Bill) ਪੇਸ਼ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਇਸ ਦਾ ਲਾਭ ਸਿਰਫ਼ ਬਿਜਲੀ ਵੰਡ ਕੰਪਨੀਆਂ ਨੂੰ ਹੀ ਹੋਵੇਗਾ। ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਜਲਦਬਾਜ਼ੀ ਵਿੱਚ ਨਾ ਲਿਆਂਦਾ ਜਾਵੇ।

ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ। ਇਹ ਕਾਨੂੰਨ ਬਹੁਤ ਖ਼ਤਰਨਾਕ ਹੈ। ਇਸ ਨਾਲ ਦੇਸ਼ ਵਿੱਚ ਬਿਜਲੀ ਦੀ ਸਮੱਸਿਆ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਜਾਵੇਗੀ। ਲੋਕਾਂ ਦਾ ਦੁੱਖ ਵਧੇਗਾ। ਸਿਰਫ਼ ਕੁਝ ਕੰਪਨੀਆਂ ਨੂੰ ਹੀ ਫਾਇਦਾ ਹੋਵੇਗਾ। ਮੈਂ ਕੇਂਦਰ ਨੂੰ ਇਸ ਨੂੰ ਜਲਦਬਾਜ਼ੀ ਵਿੱਚ ਨਾ ਲਿਆਉਣ ਦੀ ਅਪੀਲ ਕਰਦਾ ਹਾਂ।