Arvind Kejriwal

ਰਾਉਸ ਐਵੇਨਿਊ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ਵਕੀਲਾਂ ਨਾਲ ਮੁਲਾਕਾਤ ਦਾ ਸਮਾਂ ਵਧਾਉਣ ਦੀ ਪਟੀਸ਼ਨ ਖਾਰਜ

ਚੰਡੀਗੜ੍ਹ, 10 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੂੰ ਰਾਉਸ ਐਵੇਨਿਊ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਵਕੀਲਾਂ ਨੂੰ ਹਫ਼ਤੇ ਵਿੱਚ ਪੰਜ ਵਾਰ ਮਿਲਣ ਦੀ ਮੰਗ ਕੀਤੀ ਸੀ। ਫਿਲਹਾਲ ਸੀਐਮ ਹਫ਼ਤੇ ਵਿੱਚ ਦੋ ਵਾਰ ਆਪਣੇ ਵਕੀਲਾਂ ਨੂੰ ਮਿਲ ਸਕਦੇ ਹਨ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ (Arvind Kejriwal) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।

ਸੀਬੀਆਈ ਅਤੇ ਈਡੀ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਕਹਿ ਕੇ ਅਰਜ਼ੀ ਰੱਦ ਕਰ ਦਿੱਤੀ ਕਿ ਰਾਹਤ ਦੇਣ ਲਈ ਕੋਈ ਲੋੜੀਂਦਾ ਆਧਾਰ ਨਹੀਂ ਹੈ। ਈਡੀ ਨੇ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਜਾ ਸਕਦੇ ਕਿਉਂਕਿ ਉਹ ਜੇਲ੍ਹ ਦੇ ਅੰਦਰੋਂ ਸਰਕਾਰ ਚਲਾਉਣਾ ਚਾਹੁੰਦੇ ਹਨ। ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ 2021 ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

Scroll to Top