ਚੰਡੀਗੜ੍ਹ, 17 ਸਤੰਬਰ 2024: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਆਪਣਾ ਅਸਤੀਫਾ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਸੌਂਪ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ‘ਆਪ’ ਦੇ ਪ੍ਰਸਤਾਵਿਤ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਨੇ ਕੇਜਰੀਵਾਲ ‘ਤੇ ਝੂਠੇ ਦੋਸ਼ ਲਗਾਏ ਹਨ। ਆਤਿਸ਼ੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੈ । ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੈ।