ਚੰਡੀਗ੍ਹੜ 14 ਸਤੰਬਰ 2022: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵਾਰ ਫਿਰ ਭਾਜਪਾ ‘ਤੇ ‘ਆਪ’ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਾਏ ਅਤੇ ਭਾਜਪਾ ਵਲੋਂ 10 ‘ਆਪ’ ਵਿਧਾਇਕਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਾਏ |
ਇਸਦੇ ਨਾਲ ਹੀ ਭਾਜਪਾ ਦੇ ਲੋਟਸ ਆਪ੍ਰੇਸ਼ਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਭਖ ਗਈ | ਇਸ ਪੂਰੇ ਸਿਆਸੀ ਮਾਹੌਲ ਦੇ ਚੱਲਦਿਆਂ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਾਰੇ ‘ਆਪ’ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਵਿਧਾਇਕਾਂ ਨਾਲ ਵੱਡੀ ਮੀਟਿੰਗ 18 ਸਤੰਬਰ ਨੂੰ ਕਰਨਗੇ।
ਦੂਜੇ ਪਾਸੇ ਭਾਜਪਾ ਪ੍ਰਧਾਨ ਪੰਜਾਬ ਅਸ਼ਵਨੀ ਕੁਮਾਰ ਸ਼ਰਮਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਰਾਜ ਕੁਮਾਰ ਤੇ ਫਤਿਹਜੰਗ ਬਾਜਵਾ ਨੇ ਵੀ ‘ਆਪ’ ਦੇ ਦੋਸ਼ਾਂ ਨੂੰ ਝੂਠੇ ਦੱਸਦਿਆਂ ਕਾਰਵਾਈ ਕਰਨ ਦੀ ਗੱਲ ਕਹੀ |