ਚੰਡੀਗੜ੍ਹ,16 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ (ਵੀਰਵਾਰ) ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚ ਗਏ ਹਨ। ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਪੰਜਾਬ ਦੌਰਾ ਹੈ |
ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਨ੍ਹਾਂ ਦੇ ਸਵਾਗਤ ਲਈ ‘ਆਪ’ ਵਿਧਾਇਕ ਅਤੇ ਹੋਰ ਆਗੂ ਮੌਜੂਦ ਸਨ। ਕੇਜਰੀਵਾਲ (Arvind Kejriwal) ਸ਼ਾਮ 4 ਵਜੇ ਹਰਿਮੰਦਰ ਸਾਹਿਬ ਅਤੇ 4.30 ਵਜੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਸ਼ਾਮ 6 ਵਜੇ ਉਹ ਲਾਹੌਰੀ ਗੇਟ ਵਿਖੇ ਪਾਰਟੀ ਦੇ ਉਮੀਦਵਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਜਦੋਂ ਕਿ ਕੱਲ੍ਹ ਰਾਮ ਤੀਰਥ ਦੇ ਦਰਸ਼ਨਾਂ ਕਰਨ ਲਈ ਜਾਣਗੇ ।