Site icon TheUnmute.com

13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਸਰਕਾਰੀ ਸਕੂਲਾਂ ਸੰਬੰਧੀ ਸ਼ੁਰੂ ਕੀਤੀਆਂ ਜਾਣਗੀਆਂ ਕਈ ਸੇਵਾਵਾਂ

Arvind Kejriwal

ਚੰਡੀਗੜ੍ਹ, 07 ਸਤੰਬਰ, 2023: ‘ਆਪ’ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।

ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਸੀ ਤਲਵਾੜ ਨੇ ਕਿਹਾ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ | ਇਸ ਵਿੱਚ ਪੰਜਾਬ ਕੈਬਿਨਟ ਦੇ ਸਾਰੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਵੀ ਸ਼ਾਮਲ ਹੋਣਗੇ। ਇਸ ਦਿਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਛੇਹਰਟਾ ਵਿਖੇ ਸਥਿਤ ਸਕੂਲ ਆਫ ਐਮੀਨੈਂਸ ਦਾ ਵੀ ਵਿਸਥਾਰਪੂਰਵਕ ਦੌਰਾ ਕੀਤਾ ਜਾਵੇਗਾ।

ਰਣਜੀਤ ਐਵੀਨਿਊ ਵਿਖੇ ਇੱਕ ਵੱਡੇ ਪ੍ਰੋਗਰਾਮ ਵਿੱਚ ਸਕੂਲੀ ਸਿੱਖਿਆ ਦੀਆਂ ਮਹਾਨ ਸੇਵਾਵਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਸਮਾਗਮ ਵਿੱਚ 40-50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਕੀਤੇ ਜਾਣਗੇ।

Exit mobile version