Arvind Kejriwal

ਆਰਡੀਨੈਂਸ ਖ਼ਿਲਾਫ਼ ਕਾਂਗਰਸ ਦੀ ਹਮਾਇਤ ਲਈ ਅਰਵਿੰਦ ਕੇਜਰੀਵਾਲ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 26 ਮਈ, 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਖ਼ਿਲਾਫ਼ ਸੰਸਦ ਵਿੱਚ ਕਾਂਗਰਸ ਦਾ ਸਮਰਥਨ ਲੈਣ ਲਈ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ‘ਚ ਕੇਂਦਰ ਸਰਕਾਰ ਦੇ ਆਰਡੀਨੈਂਸ ਨੂੰ ਗੈਰ-ਲੋਕਤੰਤਰੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਸਮੇਤ ਕਈ ਆਗੂਆਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ ਸੀ |

Scroll to Top