Arvind Kejriwal News

ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਲਿਖੀ ਚਿੱਠੀ, ਜਾਣੋ ਕਿਉਂ

2 ਅਪ੍ਰੈਲ 2026: ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਚਿੱਠੀ ਲਿਖੀ ਹੈ, ਜਿਸ ਦੇ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਦੱਸ ਦੇਈਏ ਕਿ ਗੁਜਰਾਤ ਵਿੱਚ 160 ‘ਆਪ’ ਵਰਕਰਾਂ ਦੀ ਗ੍ਰਿਫ਼ਤਾਰੀ ਦੇ ਦੋਸ਼ ਲੱਗੇ ਹੋਏ ਹਨ, ਗੁਜਰਾਤ ਸਰਕਾਰ 10,000 ‘ਆਪ’ ਵਰਕਰਾਂ ਨੂੰ ਹੋਰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ । ਉਥੇ ਹੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਸ਼ੋਸ਼ਲ ਮੀਡੀਆ ਰਾਹੀਂ ਇੱਕ ਪੋਸਟ ਸਾਂਝੀ ਕਰ ਲਿਖਿਆ ਹੈ ਕਿ ਮੈਂ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਮੁਲਾਕਾਤ ਦੀ ਬੇਨਤੀ ਕੀਤੀ ਗਈ ਹੈ।

ਪੰਚਾਇਤ ਅਤੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਗੁਜਰਾਤ ਵਿੱਚ ਸਾਡੇ ਵਰਕਰਾਂ ਨੂੰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। 160 ਤੋਂ ਵੱਧ ਵਰਕਰ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਅਤੇ ਉਹ 10,000 ਤੋਂ ਵੱਧ ਹੋਰ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੇ ਹਨ। ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਤੋਂ ਬਹੁਤ ਚਿੰਤਤ ਹੈ। ਹਾਲਾਂਕਿ, ਗੁਜਰਾਤ ਦੇ ਲੋਕ ਅਜਿਹੀਆਂ ਗ੍ਰਿਫ਼ਤਾਰੀਆਂ ਅਤੇ ਗੁੰਡਾਗਰਦੀ ਨੂੰ ਮਨਜ਼ੂਰ ਨਹੀਂ ਕਰਦੇ। ਉਹ ਜ਼ਰੂਰ ਜਵਾਬ ਦੇਣਗੇ।

ਲਿੰਕ ‘ਤੇ ਕਲਿੱਕ ਕਰ ਪੜ੍ਹੋ ਚਿੱਠੀ

https://x.com/i/status/2039587969783480605

Read More: Arvind Kejriwal: ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਦੋ ਮਾਮਲਿਆਂ ‘ਚ ਬਰੀ

ਵਿਦੇਸ਼

Scroll to Top