ਅਰਵਿੰਦ ਕੇਜਰੀਵਾਲ ਦਾ ਅੱਜ ਤੋਂ 'ਮਿਸ਼ਨ ਪੰਜਾਬ' ਤਹਿਤ 2 ਦਿਨਾਂ ਪੰਜਾਬ ਦੌਰਾ

ਅਰਵਿੰਦ ਕੇਜਰੀਵਾਲ ਦਾ ਅੱਜ ਤੋਂ ‘ਮਿਸ਼ਨ ਪੰਜਾਬ’ ਤਹਿਤ 2 ਦਿਨਾਂ ਪੰਜਾਬ ਦੌਰਾ

ਚੰਡੀਗੜ੍ਹ 22 ਨਵੰਬਰ 2021 : 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 22 ਨਵੰਬਰ ਨੂੰ ਪੰਜਾਬ ਦੌਰਾ ਕਰਨਗੇ | ਉਹ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਮੋਗਾ ਸ਼ਹਿਰ ਤੋਂ ਕਰਨਗੇ । ਅਰਵਿੰਦ ਕੇਜਰੀਵਾਲ ਮੋਗਾ ਦੇ ਇਕ ਪੈਲੇਸ ਵਿਚ ਵਰਕਰਾਂ ਨਾਲ ਗੱਲਬਾਤ ਕਰਨਗੇ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਦੌਰੇ ਕਰਨਗੇ |

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ ਅਰਵਿੰਦ ਕੇਜਰੀਵਾਲ ‘ਮਿਸ਼ਨ ਪੰਜਾਬ’ ਦੇ ਤਹਿਤ ਲਈ 2 ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਮਹੱਤਵਪੂਰਨ ਘੋਸ਼ਣਾ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ ‘ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਉਸ ਤੋਂ ਬਾਅਦ ਦਿਨ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

Scroll to Top