June 30, 2024 8:52 am
CM Arvind Kejriwal

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਵਾਲੀ ਪਟੀਸ਼ਨ ਰੱਦ

ਚੰਡੀਗੜ੍ਹ, 29 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੁਪਰੀਮ ਕੋਰਟ ਤੋਂ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਵੱਡਾ ਝਟਕਾ ਲੱਗਾ ਹੈ। ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ ਤੁਰੰਤ ਸੁਣਵਾਈ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦੀ ਖੁੱਲ੍ਹ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਸਕਦੀ।

ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਦੀ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੈਡੀਕਲ ਆਧਾਰ ‘ਤੇ ਸੱਤ ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਕਰਯੋਗ ਹੈ ਕਿ ਕੇਜਰੀਵਾਲ ਨੇ ਅਚਾਨਕ ਛੇ ਤੋਂ ਸੱਤ ਕਿਲੋਗ੍ਰਾਮ ਭਾਰ ਘਟਣ ਕਾਰਨ ਕਈ ਮੈਡੀਕਲ ਟੈਸਟ ਕਰਵਾਉਣ ਲਈ ਸੁਪਰੀਮ ਕੋਰਟ ਨੂੰ ਆਪਣੀ ਅੰਤਰਿਮ ਜ਼ਮਾਨਤ ਸੱਤ ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਸੀ।