Site icon TheUnmute.com

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, “ਦਿੱਲੀ ‘ਚ ਦੇਵਾਂਗੇ 24 ਘੰਟੇ ਸਾਫ਼ ਪਾਣੀ”

Arvind Kejriwal

ਚੰਡੀਗੜ੍ਹ, 24 ਦਸੰਬਰ 2024: ਦਿੱਲੀ (Delhi) ‘ਚ ਅਗਾਮੀ ਵਿਧਾਨ ਸਭਾ ਚੋਣਾਂ ਮੱਦੇਨਜਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਦਿੱਲੀ ਵਾਸੀਆਂ ਲਈ ਲਗਾਤਾਰ ਚੋਣ ਐਲਾਨ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਚੋਣ ਵਾਅਦਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ‘ਚ 24 ਘੰਟੇ ਸਾਫ਼ ਪਾਣੀ ਮੁਹੱਈਆ ਕਰਵਾਵਾਂਗੇ। ਉਨ੍ਹਾਂ ਕਿਹਾ ਕਿ ਪਲਾਂਟ ਲਗਾ ਕੇ ਅਮੋਨੀਆ ਨੂੰ ਦੂਰ ਕੀਤਾ ਜਾਵੇਗਾ। ਉਥੇ ਢਾਈ ਹਜ਼ਾਰ ਟਿਊਬਵੈੱਲ ਲਗਾਏ ਜਾਣਗੇ।

ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਰਾਜਿੰਦਰ ਨਗਰ ਵਿਧਾਨ ਸਭਾ ਦੀ ਇੱਕ ਕਲੋਨੀ ‘ਚ ਅੱਜ ਤੋਂ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਹੋ ਰਹੀ ਹੈ। ਇਸ ਨੂੰ ਛੇਤੀ ਹੀ ਪੂਰੀ ਦਿੱਲੀ ‘ਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਤਿੰਨ ਵੱਡੇ ਐਲਾਨ ਕਰ ਚੁੱਕੇ ਹਨ।

ਬੂਸਟਰ ਪੰਪਿੰਗ ਸਟੇਸ਼ਨ ਦੇ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸੀਐਮ ਆਤਿਸ਼ੀ ਰਾਜੇਂਦਰ ਨਗਰ ਦੇ ਪਾਂਡਵ ਨਗਰ ਸਥਿਤ ਡੀਡੀਏ ਫਲੈਟਸ ਦੀ ਸਥਾਨਕ ਰਿਹਾਇਸ਼ ‘ਤੇ ਪਹੁੰਚੇ। ਜਿੱਥੇ ਪਾਣੀ ਦੀ ਗੁਣਵੱਤਾ ਜਾਂਚਣ ਲਈ ਅਰਵਿੰਦ ਕੇਜਰੀਵਾਲ ਨੇ ਟੂਟੀ ਤੋਂ ਸਿੱਧਾ ਪਾਣੀ ਪੀਤਾ ਅਤੇ ਕਿਹਾ ਕਿ ਇਹ ਪਾਣੀ ਸਾਫ਼ ਹੈ।

ਦਿੱਲੀ ‘ਚ ਮਹਿਲਾ ਸਨਮਾਨ ਯੋਜਨਾ ਦੀ ਸ਼ੁਰੂਆਤ

ਪਿਛਲੇ ਮੰਗਲਵਾਰ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਈਸਟ ਕਿਦਵਈ ਨਗਰ ਤੋਂ ਮਹਿਲਾ ਸਨਮਾਨ ਰਾਸ਼ੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਇਸ ਸਕੀਮ ਤਹਿਤ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸੇ ਤਰ੍ਹਾਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਲਈ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਵੀ ਜੰਗਪੁਰਾ ਤੋਂ ਸ਼ੁਰੂ ਹੋਈ।

Read More: Delhi News: ਦਿੱਲੀ ਵਿਖੇ ਅੱਜ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੀ ਅਹਿਮ ਬੈਠਕ

Exit mobile version