July 5, 2024 12:24 am
Aam Aadmi Party

ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਨੂੰ ਵੀ ਕੀਤਾ ਜਾ ਸਕਦੈ ਗ੍ਰਿਫਤਾਰ

ਚੰਡੀਗੜ੍ਹ 30 ਸਤੰਬਰ 2022: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal)  ਨੇ ਟਵੀਟ ਕਰਦਿਆਂ ਲਿਖਿਆ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਅਸੀਂ ਸੁਣ ਰਹੇ ਹਾਂ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ। ਕਿਸ ਮਾਮਲੇ ‘ਚ ਰਾਘਵ ਨੂੰ ਗ੍ਰਿਫਤਾਰ ਕਰਨਗੇ ਅਤੇ ਕੀ ਇਲਜ਼ਾਮ ਲਗਾਉਣਗੇ, ਇਹ ਹੁਣ ਲੋਕ ਬਣਾ ਰਹੇ ਹਨ।

Arvind Kejriwal

ਜਿਕਰਯੋਗ ਹੈ ਕਿ ਇਸ ਸਾਲ ਦਸੰਬਰ ‘ਚ ਹੋਣ ਵਾਲੀਆਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਰੈਲੀਆਂ ਅਤੇ ਪ੍ਰੈਸ ਕਾਨਫਰੰਸ ਕਰਕੇ ਗੁਜਰਾਤ ਦੀ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ ।