Site icon TheUnmute.com

ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ ਦਾ ਬਿਆਨ, ਕਰਾਂਗੇ ਸਖ਼ਤ ਕਾਰਵਾਈ

Arvind Kejriwal

ਚੰਡੀਗੜ੍ਹ 10 ਦਸੰਬਰ 2022: ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਿਊਜ਼ ਏਜੰਸੀ ਏਐਨਆਈ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਵੱਡੇ ਗੈਂਗਸਟਰ ਫੜੇ ਗਏ ਹਨ। ਜੋ ਪੁਰਾਣੀਆਂ ਪਾਰਟੀਆਂ ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਸਨ, ਉਹ ਫੜੇ ਗਏ ਹਨ। ਇਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਕੇਜਰੀਵਾਲ ਦਾ ਇਹ ਬਿਆਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਘਟਨਾ ਸਥਾਨ ਦਾ ਦੌਰਾ ਕਰਨ ਤੋਂ ਤੁਰੰਤ ਬਾਅਦ ਆਇਆ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਇਹ ਮਿਲਟਰੀ ਗ੍ਰੇਡ ਹਾਰਡਵੇਅਰ ਹੈ ਜਿਸ ਨੂੰ ਸਰਹੱਦ ਰਾਹੀਂ ਭੇਜੇ ਜਾਣ ਦੀ ਸੰਭਾਵਨਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਸ ਵਿੱਚ ਪਾਕਿਸਤਾਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਾਰੇ ਪੱਖਾਂ ਤੋਂ ਜਾਂਚ ਕਰਾਂਗੇ |

Exit mobile version