ਚੰਡੀਗੜ੍ਹ, 20 ਫਰਵਰੀ 2024: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਅਦਾਲਤ ਨੇ ਨਿਸ਼ਾਨ ਵਾਲੇ ਬੈਲਟ ਪੇਪਰਾਂ ਦੀ ਗਿਣਤੀ ਕੀਤੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਗਿਆ।
ਅਦਾਲਤ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਸ਼ੁਰੂ ਹੋ ਗਏ ਹਨ। ਅਦਾਲਤ ਦੇ ਫੈਸਲੇ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਟਵਿੱਟਰ ‘ਤੇ ਲਿਖਿਆ, ‘ਇਸ ਮੁਸ਼ਕਲ ਸਮੇਂ ‘ਚ ਲੋਕਤੰਤਰ ਨੂੰ ਬਚਾਉਣ ਲਈ ਸੁਪਰੀਮ ਕੋਰਟ (Supreme Court) ਦਾ ਧੰਨਵਾਦ।’
ਚੰਡੀਗੜ੍ਹ ਮੇਅਰ ਚੋਣਾਂ ਵਿੱਚ ਰਿਟਰਨਿੰਗ ਅਫਸਰ ਰਹੇ ਅਨਿਲ ਮਸੀਹ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵਿੱਚ ਮਸੀਹ ਦੀ ਗਲਤੀ ਦੇ ਦੋ ਕਾਰਨਾਂ ਹਨ । ਪਹਿਲਾਂ ਉਸ ਨੇ ਚੋਣਾਂ ਨੂੰ ਗਲਤ ਤਰੀਕੇ ਨਾਲ ਪ੍ਰਭਾਵਿਤ ਕੀਤਾ। ਦੂਜੇ ਨੇ ਅਦਾਲਤ ਵਿੱਚ ਝੂਠ ਬੋਲਿਆ। ਅਦਾਲਤ ਨੇ ਅਨਿਲ ਮਸੀਹ ਤੋਂ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।