Congress

ਜਿੰਨੀ ਚਿਰ ਪਾਰਟੀ ਵਰਕਰ ਦਾ DNA ਚੈੱਕ ਨਾ ਕੀਤਾ ਤਾਂ ਕਾਂਗਰਸ ਪਾਰਟੀ ਖੜੀ ਨਹੀਂ ਹੋ ਸਕਦੀ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 09 ਮਾਰਚ 2024: ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ ਦੇ ਕਰਤਾਰਪੁਰ ਵਿੱਚ ਅੱਜ ਕਾਂਗਰਸ (Congress) ਵੱਲੋਂ ਰੈਲੀ ਕੀਤੀ ਗਈ ਹੈ। ਜਿੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ, ਪੰਜਾਬ ਪੁਲਿਸ ਤੋਂ ਸੇਵਾਮੁਕਤ ਐੱਸਐੱਸਪੀ ਰਜਿੰਦਰ ਸਿੰਘ ਸਮੇਤ ਵੱਖ-ਵੱਖ ਆਗੂ ਪਹੁੰਚ ਰਹੇ ਹਨ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਕਾਂਗਰਸ ਨੂੰ ਅਜਿਹੇ ਆਗੂਆਂ ਦੀ ਲੋੜ ਹੈ ਜੋ ਪਾਰਟੀ ਨੂੰ ਅੱਗੇ ਲੈ ਕੇ ਜਾਵੇ | ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨੂੰ ਕਿਹਾ ਕਿ ਕਾਂਗਰਸ ‘ਚ ਅਨੁਸ਼ਾਸਨ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਪ੍ਰਧਾਨ ਬਣਾਉਣ ਤੋਂ ਪਹਿਲਾਂ ਪਾਰਟੀ ਦਾ ਵਰਕਰ ਦਾ ਡੀ.ਐਨ.ਏ ਚੈੱਕ ਕਰਨਾ ਚਾਹੀਦਾ ਹੈ, ਐਵੇਂ ਕਾਂਗਰਸ ਨਹੀਂ ਖੜੀ ਹੁੰਦੀ | ਉਨ੍ਹਾਂ ਕਿਹਾ ਕਿ ਅਜਿਹੇ ਵਰਕਰ ਨੂੰ ਪਾਰਟੀ ਦਾ ਜ਼ਿਲ੍ਹਾ ਅਤੇ ਬਲਾਕ ਪ੍ਰਧਾਨ ਨਹੀਂ ਬਣਾਇਆ ਜਾਣਾ ਚਾਹੀਦਾ ਜੋ ਪਾਰਟੀ ਛੱਡ ਦੇਵੇ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਖੜ੍ਹਾ ਹੋਣਾ ਪੈਣਾ ਹੈ ਤਾਂ ਜੋ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ |

ਜਿਕਰਯੋਗ ਹੈ ਕਿ ਸ੍ਰੀ ਫਤਹਿਗੜ੍ਹ ਸਾਹਿਬ ਕਾਂਗਰਸ (Congress) ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ (Gurpreet Singh GP) ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ |

ਰੈਲੀ ਤੋਂ ਪਹਿਲਾਂ ਇੱਕ ਕਾਮੇਡੀ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਕਾਮੇਡੀਅਨ ਭੋਟੂ ਸ਼ਾਹ ਅਤੇ ਕਵਿਤਾ ਨੇ ਪਰਫਾਰਮੈਂਸ ਦਿੱਤੀ। ਕਈ ਵਾਰ ‘ਆਪ’ ਸਮੇਤ ਹੋਰ ਧਿਰਾਂ ਵੀ ਗੱਲਬਾਤ ਦੌਰਾਨ ਹਾਸੋਹੀਣੀ ਢੰਗ ਤੰਜ ਕੱਸੇ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰੈਲੀ ਕਰਤਾਰਪੁਰ ਦੀ ਦਾਣਾ ਮੰਡੀ ਵਿੱਚ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਵੀ ਰੈਲੀ ਵਿੱਚ ਪੁੱਜੇ ਹੋਏ ਹਨ। ਦੱਸ ਦੇਈਏ ਕਿ ਚੋਣਾਂ ਨੂੰ ਲੈ ਕੇ ਕਾਂਗਰਸ ਪੰਜਾਬ ਦੇ ਹਰ ਜ਼ਿਲੇ ‘ਚ ਰੈਲੀਆਂ ਕਰ ਰਹੀ ਹੈ।

Scroll to Top