Mohan Bhagwat

ਜਦੋਂ ਤੱਕ ਸਮਾਜ ‘ਚ ਭੇਦਭਾਵ ਹੈ ਉਦੋਂ ਤੱਕ ਰਾਖਵਾਂਕਰਨ ਦਿੱਤਾ ਜਾਣਾ ਚਾਹੀਦੈ:RSS ਮੁਖੀ ਮੋਹਨ ਭਾਗਵਤ

ਚੰਡੀਗੜ੍ਹ/ਜਲੰਧਰ, 29 ਅਪ੍ਰੈਲ 2024: ਆਰ.ਐੱਸ.ਐੱਸ ਮੁਖੀ ਮੋਹਨ ਭਾਗਵਤ (Mohan Bhagwat) ਨੇ ਰਾਖਵਾਂਕਰਨ ਖ਼ਤਮ ਕਰਨ ਦੇ ਦੋਸ਼ਾਂ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਭਾਗਵਤ ਨੇ ਐਲਾਨ ਕੀਤਾ ਕਿ ਸੰਘ ਪਰਿਵਾਰ ਨੇ ਕਦੇ ਵੀ ਕੁਝ ਸਮੂਹਾਂ ਨੂੰ ਦਿੱਤੇ ਗਏ ਰਾਖਵੇਂਕਰਨ ਦਾ ਵਿਰੋਧ ਨਹੀਂ ਕੀਤਾ। ਸੰਘ ਦਾ ਮੰਨਣਾ ਹੈ ਕਿ ਜਦੋਂ ਤੱਕ ਇਸਦੀ ਲੋੜ ਹੈ ਰਿਜ਼ਰਵੇਸ਼ਨ ਜਾਰੀ ਰੱਖੀ ਜਾਣੀ ਚਾਹੀਦੀ ਹੈ, ਉਨ੍ਹਾਂ ਨੇ ਹੈਦਰਾਬਾਦ ਵਿੱਚ ਇੱਕ ਵਿਦਿਅਕ ਸੰਸਥਾ ਵਿੱਚ ਇੱਕ ਸਮਾਗਮ ਵਿੱਚ ਇਹ ਗੱਲ ਆਖੀ । ਮੋਹਨ ਭਾਗਵਤ ਦਾ ਬਿਆਨ ਉਸ ਸਮੇਂ ਆਇਆ ਜਦੋਂ ਭਾਜਪਾ ਅਤੇ ਕਾਂਗਰਸ ਵਿਚਾਲੇ ਰਾਖਵੇਂਕਰਨ ਨੂੰ ਲੈ ਕੇ ਜਾਰੀ ਬਿਆਨਬਾਜ਼ੀ ਚੱਲ ਰਹੀ ਹੈ | ਵਿਰੋਧੀ ਧਿਰ ਵੱਲੋਂ ਲਗਾਤਾਰ ਦੋਸ਼ ਲਾਇਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਆਪਣੇ ਤੀਜੇ ਕਾਰਜਕਾਲ ਵਿੱਚ ਰਾਖਵਾਂਕਰਨ ਖ਼ਤਮ ਕਰ ਦੇਵੇਗੀ।

ਹੈਦਰਾਬਾਦ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਹਨ ਭਾਗਵਤ (Mohan Bhagwat) ਨੇ ਕਿਹਾ ਕਿ ਸੰਘ ਪਰਿਵਾਰ ਨੇ ਕਦੇ ਵੀ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਵਿਰੋਧ ਨਹੀਂ ਕੀਤਾ। ਸੰਘ ਦਾ ਮੰਨਣਾ ਹੈ ਕਿ ਰਿਜ਼ਰਵੇਸ਼ਨ ਉਦੋਂ ਤੱਕ ਦਿੱਤੀ ਜਾਣੀ ਚਾਹੀਦੀ ਹੈ ਜਦੋਂ ਤੱਕ ਇਸਦੀ ਲੋੜ ਹੈ। ਆਰਐਸਐਸ ਮੁਖੀ ਭਾਗਵਤ ਨੇ ਪਿਛਲੇ ਸਾਲ ਨਾਗਪੁਰ ਵਿੱਚ ਕਿਹਾ ਸੀ ਕਿ ਜਦੋਂ ਤੱਕ ਸਮਾਜ ਵਿੱਚ ਭੇਦਭਾਵ ਹੈ, ਉਦੋਂ ਤੱਕ ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਕਿਹਾ ਸੀ ਕਿ ਸਮਾਜ ਵਿੱਚ ਵਿਤਕਰਾ ਹੁੰਦਾ ਹੈ, ਭਾਵੇਂ ਇਹ ਨਜ਼ਰ ਨਹੀਂ ਆਉਂਦਾ।

ਆਰਐਸਐਸ ਨੂੰ ਭਾਜਪਾ ਦਾ ਵਿਚਾਰਧਾਰਕ ਮਾਰਗ ਦਰਸ਼ਕ ਦੱਸਿਆ ਜਾਂਦਾ ਹੈ। ਜਿਕਰਯੋਗ ਹੈ ਕਿ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕ੍ਰਮਵਾਰ 282 ਅਤੇ 303 ਸੀਟਾਂ ਜਿੱਤਣ ਤੋਂ ਬਾਅਦ ਭਾਜਪਾ ਇਸ ਚੋਣ ਵਿੱਚ ਲਗਾਤਾਰ ਤੀਜੀ ਵਾਰ ਬਹੁਮਤ ਹਾਸਲ ਕਰਨ ਦਾ ਟੀਚਾ ਰੱਖ ਰਹੀ ਹੈ। ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 543 ਮੈਂਬਰੀ ਲੋਕ ਸਭਾ ਵਿਚ ਇਕੱਲੇ ਭਾਜਪਾ ਲਈ 370 ਤੋਂ ਵੱਧ ਅਤੇ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਲਈ 400 ਤੋਂ ਵੱਧ ਸੀਟਾਂ ਦੀ ਮੰਗ ਕੀਤੀ ਹੈ।

Scroll to Top