ਸਿੱਧੂ ਮੂਸੇਵਾਲਾ

ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੁੰਦੇ ਹੀ ਪਾਰਟੀ ‘ਚ ਬਗਾਵਤ ਹੋਈ ਸ਼ੁਰੂ

ਚੰਡੀਗੜ੍ਹ, 4 ਦਸੰਬਰ 2021 : ਨਵਜੋਤ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਾਨਸਾ ਨਾਲ ਸਬੰਧਤ ਕਾਂਗਰਸੀ ਵਰਕਰਾਂ ਵਿੱਚ ਭਾਰੀ ਰੋਸ ਹੈ।

ਜਾਣਕਾਰੀ ਮੁਤਾਬਕ ਮਾਨਸਾ ‘ਚ ਕਾਂਗਰਸੀ ਵਰਕਰ ਭਾਰੀ ਮਾਤਰਾ ‘ਚ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਨਾ ਦਿੱਤੀ ਜਾਵੇ ਨਹੀਂ ਤਾਂ ਉਹ ਬਗ਼ਾਵਤ ਕਰਨਗੇ |

ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਕੁਝ ਵਰਕਰਾਂ ‘ਚ ਨਾਰਾਜ਼ਗੀ ਹੈ। ਕਾਂਗਰਸ ਵਿੱਚ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ , ਜਿਸ ਕਾਰਨ ਮਾਨਸਾ ਵਿੱਚ ਭਾਰੀ ਗਿਣਤੀ ਵਿੱਚ ਵਰਕਰ ਇਕੱਠੇ ਹੋ ਗਏ ਹਨ।

ਉਨ੍ਹਾਂ ਕਾਂਗਰਸ ਨੂੰ ਚੇਤਾਵਨੀ ਦਿੱਤੀ ਹੈ ਕਿ ਮੂਸੇਵਾਲਾ ਨੂੰ ਕਿਸੇ ਵੀ ਹਾਲਤ ਵਿੱਚ ਟਿਕਟ ਨਹੀਂ ਮਿਲਣੀ ਚਾਹੀਦੀ। ਜੇਕਰ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੀ ਗਈ ਤਾਂ ਉਹ ਇਸ ਵਿਰੁੱਧ ਖੁੱਲ੍ਹ ਕੇ ਬਗਾਵਤ ਕਰਨਗੇ।

Scroll to Top