Asha workers

ਆਸ਼ਾ ਵਰਕਰਾਂ ਦੀ ਸਰਕਾਰ ਨੂੰ ਚਿਤਾਵਨੀ, ਮੰਗਾਂ ਜਲਦ ਨਾ ਮੰਨੀਆ ਤਾਂ ਚੰਡੀਗੜ੍ਹ ‘ਚ ਦੇਵਾਂਗੇ ਧਰਨਾ

ਸ੍ਰੀ ਮੁਕਤਸਰ ਸਾਹਿਬ 10 ਜੂਨ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਆਸ਼ਾ ਵਰਕਰ (Asha workers) ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦੇ ਦਿੱਤਾ । ਇਸ ਧਰਨੇ ਦੌਰਾਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਖਿਲਾਫ਼ ਨਾਅਰੇਬਾਜੀ ਕਰਦਿਆਂ ਮੰਗਾਂ ਜਲਦ ਨਾ ਮੰਨੇ ਜਾਣ ਤੇ 24 ਜੂਨ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ । ਇਸ ਧਰਨੇ ਨੂੰ ਸੰਬੋਧਨ ਕਰਦਿਆਂ ਇੱਕ ਬੁਲਾਰਿਆਂ ਨੇ ਕਿਹਾ ਕਿ ਕੋਰੋਨਾ ਕਾਲ ਦੇ ਦੌਰਾਨ ਆਸ਼ਾ ਵਰਕਰਾਂ ਨੇ ਨਿਗੂਣੇ ਜਿਹੇ ਮਾਣ ਭੱਤੇ ‘ਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਈ , ਪਰ ਇਸਦੇ ਬਾਵਜੂਦ ਆਸ਼ਾ ਵਰਕਰਾਂ ਦੇ ਵਧਾਏ ਗਏ ਭੱਤਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ।

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਨੇ ਉਹਨਾਂ ਨੂੰ ਅਣਗੋਲਿਆਂ ਤਾਂ ਕੀਤਾ ਹੀ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕਾਂਗਰਸ ਸਰਕਾਰ ਦੀ ਤਰ੍ਹਾਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ । ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਵਧਾਏ ਹੋਏ ਭੱਤੇ ਸਮੇਤ ਦੂਜੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ 24 ਜੂਨ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |

Scroll to Top