ਸ੍ਰੀ ਕੀਰਤਪੁਰ ਸਾਹਿਬ 02 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakas Singh Badal) ਦਾ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਹੋ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਦੀਆਂ ਅਸਥੀਆਂ ਨੂੰ ਭਲਕੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਕਰੀਬੀ ਰਿਸ਼ਤੇਦਾਰਾਂ ਦੇ ਨਾਲ ਹੋਰ ਪਾਰਟੀ ਵਰਕਰਾਂ ਨਾਲ ਇੱਕ ਕਾਫਲੇ ਦੇ ਰੂਪ ਵਿੱਚ ਪਿੰਡ ਬਾਦਲ ਤੋਂ ਸ੍ਰੀ ਕੀਰਤਪੁਰ ਸਾਹਿਬ ਲਿਆਂਦਾ ਜਾਵੇਗਾ |
ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆ ਜਾਣਗੀਆ | ਇਸ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੰਗਤ ਦੀ ਆਮਦ ਨੂੰ ਲੈ ਕੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ |