Ashirwad scheme

Ashirwad scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 14.01 ਕਰੋੜ ਰੁਪਏ ਜਾਰੀ

ਚੰਡੀਗੜ੍ਹ, 31 ਜੁਲਾਈ 2024: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ (Ashirwad scheme) ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ | ਇਹ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ‘ਚੋਂ ਜਾਰੀ ਕੀਤੀ ਗਈ ਹੈ।

ਇਸ ਬਾਰੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ, ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ‘ਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਵੱਧ ਹੈ |

Scroll to Top