ਚੰਡੀਗੜ੍ਹ, 18 ਜਨਵਰੀ 2025: Ashirwad Scheme: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਸ ਸਬੰਧੀ ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਯੋਜਨਾ ਤਹਿਤ ਜ਼ਿਲ੍ਹਾ ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਬਠਿੰਡਾ, ਫਰੀਦਕੋਟ, ਪਟਿਆਲਾ, ਰੂਪਨਗਰ, ਐਸਏਐਸ ਨਗਰ, ਐਸਬੀਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ 2024-25 ਲਈ ਅਨੁਸੂਚਿਤ ਜਾਤੀ ਲਾਭਪਾਤਰੀਆਂ ਦੀਆਂ ਲੰਬਿਤ ਅਰਜ਼ੀਆਂ ਨੂੰ ਨਿਪਟਾਉਣ ਲਈ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਏ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਜਾਰੀ ਕੀਤੇ ਹਨ |
ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ‘ਚੋਂ ਬਰਨਾਲਾ ਦੇ 136 ਲਾਭਪਾਤਰੀ, ਬਠਿੰਡਾ ਦੇ 455 ਲਾਭਪਾਤਰੀ, ਫਰੀਦਕੋਟ ਦੇ 187 ਲਾਭਪਾਤਰੀ, ਫਿਰੋਜ਼ਪੁਰ ਦੇ 1230 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 192 ਲਾਭਪਾਤਰੀ, ਫਾਜ਼ਿਲਕਾ ਦੇ 347 ਲਾਭਪਾਤਰੀ, ਹੁਸ਼ਿਆਰਪੁਰ ਦੇ 189 ਲਾਭਪਾਤਰੀ, ਜਲੰਧਰ ਦੇ 1263 ਲਾਭਪਾਤਰੀ, ਮਾਨਸਾ ਤੋਂ 271 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਤੋਂ 90 ਲਾਭਪਾਤਰੀ, ਪਟਿਆਲਾ ਤੋਂ 530 ਲਾਭਪਾਤਰੀ, ਰੂਪਨਗਰ ਤੋਂ 199 ਲਾਭਪਾਤਰੀ, ਐਸ.ਏ.ਐਸ. ਨਗਰ ਤੋਂ 218 ਲਾਭਪਾਤਰੀ, ਐਸ.ਬੀ.ਐਸ. ਨਗਰ ਤੋਂ 166 ਲਾਭਪਾਤਰੀ, ਸੰਗਰੂਰ ਤੋਂ 408 ਲਾਭਪਾਤਰੀ ਅਤੇ ਮਲੇਰਕੋਟਲਾ ਤੋਂ 70 ਲਾਭਪਾਤਰੀਆਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ (Ashirwad Scheme) ਤਹਿਤ ਪੰਜਾਬ ਸਰਕਾਰ ਗਰੀਬ ਪਰਿਵਾਰਾਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ, ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਉਸਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ 10 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਹਰ ਤਰ੍ਹਾਂ ਦੇ ਸਾਧਨਾ ਤੋਂ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ।
ਮੰਤਰੀ ਡਾ.ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਅਦਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
Read More: Ashirwad Scheme: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ