Ashirwad scheme

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਜਾਰੀ

ਚੰਡੀਗੜ੍ਹ, 28 ਜਨਵਰੀ 2025: ਪੰਜਾਬ ਦੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ (Ashirwad scheme) ਤਹਿਤ ਪੰਜਾਬ ਸਰਕਾਰ ਵੱਲੋਂ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਚਾਲੂ ਸਾਲ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹੋਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਲੰਬਿਤ ਅਰਜ਼ੀਆਂ ਲਈ 12.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ ਜੋ ਕਿ 2024-25 ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਸ ਰਕਮ ਨਾਲ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜ਼ਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜ਼ਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102, ਪਟਿਆਲਾ ਦੇ 144, 5 ਰੂਪਨਗਰ ਦੇ, ਐਸ.ਏ.ਐਸ.ਨਗਰ ਸ਼ਹਿਰ ਦੇ 3 ਲਾਭਪਾਤਰੀਆਂ, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਇਹ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ (Ashirwad scheme) ਦਾ ਲਾਭ ਲੈਣ ਲਈ, ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ, ਅਤੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਪਰਿਵਾਰ ਦੀ ਕੁੱਲ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।

Read More: Ashirwad Scheme: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ

Scroll to Top