ਚੰਡੀਗੜ੍ਹ, 21 ਜੂਨ 2024: (Ashirwad Scheme)ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ ਕੀਤੇ ਹਨ | ਇਸ ਤੋਂ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸੰਬੰਧਿਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਸਨ। ਇਸ ਸਬੰਧੀ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਹੈ।
ਪੰਜਾਬ ਸਰਕਾਰ ਮੁਤਾਬਕ ਅਸ਼ੀਰਵਾਦ ਸਕੀਮ (Ashirwad Scheme) ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਸੂਬੇ ਦਾ ਸਥਾਈ ਨਾਗਰਿਕ, ਬਿਨੈਕਾਰ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਸਾਰੇ ਸਰੋਤਾਂ ਤੋਂ ਪਰਿਵਾਰ ਦੀ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਣੀ ਚਾਹੀਦੀ ਹੈ | ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਣਗੀਆਂ |