Site icon TheUnmute.com

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad scheme

ਚੰਡੀਗੜ੍ਹ, 24 ਸਤੰਬਰ 2024: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ (Ashirwad scheme) ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ |

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਅਰਜ਼ੀਆਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਮਿਲਿਆ ਹੋਈਆਂ ਸਨ |

Read More: ਪੰਜਾਬ ਪਾਵਰਕੌਮ ਦੀ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ, 10 ਦਿਨਾਂ ‘ਚ 1782 ਬਿਜਲੀ ਦੇ ਕੁਨੈਕਸ਼ਨ ਕੱਟੇ

ਸਰਕਾਰ ਨੇ ਇਨ੍ਹਾਂ ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਾਸ਼ੀ ਜਾਰੀ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਸੂਬੇ ‘ਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸੰਬੰਧਿਤ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਅਸ਼ੀਰਵਾਦ ਸਕੀਮ (Ashirwad scheme) ਦਾ ਲਾਭ ਲੈਣ ਵਾਲੇ ਲਈ ਸਰਕਾਰ ਦੀਆਂ ਕੁਝ ਸ਼ਰਤਾਂ ਹਨ, ਜਿਨ੍ਹਾਂ ‘ਚ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ | ਉਕਤ ਬਿਨੈਕਾਰ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ | ਇਸਦੇ ਨਾਲ ਹੀ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਿਤ ਹੋਣਾ ਚਾਹੀਦਾ ਹੈ | ਬਿਨੈਕਾਰ ਦੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

Exit mobile version