election rallies

ਅਸ਼ੋਕ ਗਹਿਲੋਤ ਨੇ ਚੋਣ ਰੈਲੀਆਂ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਰੱਖੀ ਇਹ ਮੰਗ

ਚੰਡੀਗੜ੍ਹ 5 ਜਨਵਰੀ 2022: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (CM Ashok Gehlot) ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਕੋਰੋਨਾ (Corona) ਕਾਰਨ ਸਿਆਸੀ ਪਾਰਟੀਆਂ ਦੀਆਂ ਰੈਲੀਆਂ (rallies) ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਸੀਐੱਮ ਅਸ਼ੋਕ ਗਹਿਲੋਤ (CM Ashok Gehlot) ਨੇ ਅੱਜ ਸੋਸ਼ਲ ਮੀਡੀਆ ਰਾਹੀਂ ਇਹ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾਵਾਂ ਕਾਰਨ ਚੋਣਾਂ ਮੁਲਤਵੀ ਨਹੀਂ ਕੀਤੀਆਂ ਜਾ ਸਕਦੀਆਂ ਪਰ ਕੋਵਿਡ ਦੇ ਹਾਲਾਤਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਦੀਆਂ ਰੈਲੀਆਂ (rallies) ‘ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ। ਰੈਲੀਆਂ ਦੀ ਥਾਂ ਪ੍ਰਚਾਰ ਦੇ ਹੋਰ ਸਾਧਨ ਵਰਤੇ ਜਾਣ। ਉਨ੍ਹਾਂ ਕਿਹਾ ਕਿ ਅੱਜ ਸੂਚਨਾ ਤਕਨਾਲੋਜੀ ਦਾ ਯੁੱਗ ਹੈ, ਇਸ ਲਈ ਪ੍ਰਚਾਰ ਵੀ ਆਈ.ਟੀ ਅਤੇ ਸੋਸ਼ਲ ਮੀਡੀਆ ‘ਤੇ ਹੀ ਹੋਣਾ ਚਾਹੀਦਾ ਹੈ।

ਚੋਣ ਕਮਿਸ਼ਨ (Election Commission) ਨੂੰ ਸਾਰੀਆਂ ਪਾਰਟੀਆਂ ਨੂੰ ਸੰਚਾਰ ਮਾਧਿਅਮ ਜਿਵੇਂ ਕਿ ਟੀ.ਵੀ., ਰੇਡੀਓ ਆਦਿ ‘ਤੇ ਸਮਾਂ ਵੰਡਣਾ ਚਾਹੀਦਾ ਹੈ ਤਾਂ ਜੋ ਸਾਰੀਆਂ ਪਾਰਟੀਆਂ ਨੂੰ ਚੋਣ ਪ੍ਰਚਾਰ ਦਾ ਬਰਾਬਰ ਮੌਕਾ ਮਿਲ ਸਕੇ। ਵੱਡੀਆਂ ਰੈਲੀਆਂ ਦੀ ਬਜਾਏ ਕੋਵਿਡ ਪ੍ਰੋਟੋਕੋਲ ਤਹਿਤ ਘਰ-ਘਰ ਪ੍ਰਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿੱਚੋਂ ਜ਼ਿਆਦਾਤਰ ਦੇਸ਼ ਵਾਸੀ ਕੋਵਿਡ ਦੀ ਦੂਜੀ ਲਹਿਰ ਦੀ ਭਿਆਨਕਤਾ ਨੂੰ ਅਜੇ ਤੱਕ ਨਹੀਂ ਭੁੱਲੇ ਹਨ। ਪਿਛਲੇ ਸਾਲ ਅਪਰੈਲ-ਮਈ ਦੇ ਮਹੀਨੇ ਹਸਪਤਾਲਾਂ ਵਿੱਚ ਕਿਵੇਂ ਬੈੱਡ ਵੀ ਨਹੀਂ ਸਨ ਅਤੇ ਆਕਸੀਜਨ ਦੀ ਘਾਟ ਕਾਰਨ ਲੋਕ ਤੜਫ-ਤੜਫ ਕੇ ਮਰ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦੇਸ਼ ਦੇ ਸਾਹਮਣੇ ਕੋਰੋਨਾ ਦੀ ਤੀਜੀ ਲਹਿਰ ਹੈ। ਮਾਹਰਾਂ ਦੇ ਅਨੁਸਾਰ, ਕੋਈ ਨਹੀਂ ਜਾਣਦਾ ਕਿ ਓਮਿਕਰੋਨ ਅੱਗੇ ਜਾ ਕੇ ਕਿਹੜਾ ਨਵਾਂ ਰੂਪ ਧਾਰਨ ਕਰੇਗਾ।

Scroll to Top