ਫਾਜ਼ਿਲਕਾ 14 ਮਈ 2024: ਅਬੋਹਰ ਦਾ ਅਗਾਂਹਵਧੂ ਕਿਸਾਨ ਅਸ਼ੋਕ ਕੁਮਾਰ ਆਪਣੀ 25 ਕਿੱਲੇ ਜ਼ਮੀਨ ਵਿੱਚ ਫਸਲ ਦੀ ਰਹਿੰਦ ਖੂੰਦ ਨੂੰ ਬਿਨਾਂ ਸਾੜੇ ਨਰਮੇ (Cotton) ਦੀ ਬਿਜਾਈ ਕੀਤੀ ਹੈ। ਕਿਸਾਨ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ, ਕਿਸਾਨ ਨੇ ਦੱਸਿਆ ਕਿ ਜਦੋਂ ਤੋਂ ਉਸ ਨੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ ਉਦੋਂ ਤੋਂ ਹੀ ਉਸ ਦੀ ਜ਼ਮੀਨ ਉਪਜਾਊ ਵੀ ਹੋਈ ਹੈ ਅਤੇ ਉਸ ਦੀ ਫਸਲ ਦਾ ਝਾੜ ਵੀ ਵਧਣਾ ਸ਼ੁਰੂ ਹੋ ਗਿਆ ਹੈ।
ਕਿਸਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਦਾ 15 ਮਣ ਕਿੱਲੇ ਦੇ ਹਿਸਾਬ ਨਾਲ ਨਰਮਾ (Cotton) ਨਿਕਲਿਆ ਸੀ, ਕਿਸਾਨ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਬਿਨਾਂ ਸਾੜੇ ਅਗਲੀ ਫਸਲ ਦੀ ਬਿਜਾਈ ਕਰਨ ਨਾਲ ਉਸ ਨੂੰ ਹੁਣ ਖਾਦਾਂ ਦੀ ਵੀ ਘੱਟ ਲੋੜ ਪੈਂਦੀ ਹੈ।
ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਹੀ ਅੱਜ ਇਸ ਕਿਸਾਨ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਫਸਲ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਵਾਤਾਵਰਨ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹੇਗਾ