ਅੰਮ੍ਰਿਤਸਰ, 08 ਅਪ੍ਰੈਲ 2023: ਨਗਰ ਸੁਧਾਰ ਟਰੱਸਟ (ਇੰਪਰੂਵਮੈਂਟ ਟਰੱਸਟ) ਦੇ ਨਵੇਂ ਬਣੇ ਚੇਅਰਮੈਨ ਅਸ਼ੋਕ ਤਲਵਾੜ (Ashok Talwar) ਦਾ ਪਿਛਲੇ ਕੁਝ ਦਿਨ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ‘ਆਪ’ ਨੇਤਾਵਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ | ਜਿਸ ਤੋਂ ਬਾਅਦ ਅੱਜ ਉਹ ਆਪਣੇ ਸਮਰਥਕਾਂ ਤੇ ਆਪ ਵਰਕਰਾਂ ਦੇ ਨਾਲ ਅੱਜ ਦੁਰਗਿਆਨਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਸੀਸ ਝੁਕਾ ਕੇ ਆਸ਼ੀਰਵਾਦ ਲਿਆ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਤਲਵਾੜ (Ashok Talwar) ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਹਨਾਂ ਦੀ ਮਿਹਨਤ ਨੂੰ ਦੇਖਦਿਆਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ, ਉਨ੍ਹਾਂ ਵੱਲੋਂ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ਹੈ ਕਿ ਅੰਮ੍ਰਿਤਸਰ ਸ਼ਹਿਰ ਨੂੰ ਜੋ ਕਿ ਗੁਰੂ ਨਗਰੀ ਵੀ ਹੈ, ਇਸ ਗੁਰੂ ਨਗਰੀ ਵਿੱਚ ਬਹੁਤ ਸਾਰੇ ਸੁਧਾਰ ਦੀ ਲੋੜ ਹੈ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬਣ ਕੇ ਉਹਨਾ ਵੱਲੋਂ ਅੰਮ੍ਰਿਤਸਰ ਨੂੰ ਸੁਧਾਰਿਆ ਜਾਵੇਗਾ ਅਤੇ ਜੇਕਰ ਕੋਈ ਵੀ ਵਿਅਕਤੀ ਅੰਮ੍ਰਿਤਸਰ ਸ਼ਹਿਰ ਨੂੰ ਸੁਧਾਰਨ ਲਈ ਆਪਣਾ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਨ੍ਹਾਂ ਦਾ ਸੁਝਾਅ ਸੁਣਨ ਲਈ ਤਿਆਰ ਹਨ | ਉਹ ਹਰ ਇਕ ਨਾਲ ਰਲ-ਮਿਲ ਕੇ ਅੰਮ੍ਰਿਤਸਰ ਸ਼ਹਿਰ ਦੀ ਤਰੱਕੀ ਲਈ ਕੰਮ ਕਰਨਗੇ |