July 5, 2024 1:13 am
Ashwani Sharma

ਅਸ਼ਵਨੀ ਸ਼ਰਮਾ ਨੇ ਪਟਿਆਲਾ ਘਟਨਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

ਪਟਿਆਲਾ 29 ਅਪ੍ਰੈਲ 2022: ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਦੀ ਹੋਈ ਤਕਰਾਰ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਿੱਥੇ ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਨੇ ਉੱਥੇ ਹੀ ਇਨ੍ਹਾਂ ਆਗੂਆਂ ਵੱਲੋਂ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਹਾਲ ਰੱਖਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ|

ਇਸ ਮਾਮਲੇ ਨੂੰ ਲੈ ਕੇ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਵੱਖ ਵੱਖ ਆਗੂਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉੱਥੇ ਉਨ੍ਹਾਂ ਗੱਲਬਾਤ ਕਰਦਿਆਂ ਇਸ ਘਟਨਾ ਨੂੰ ਲੈ ਕੇ ‘ਆਪ’ਦੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਨੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਵਿਚ ਅਸਫਲ ਸਾਬਤ ਹੋਈ ਹੈ | ਉੱਥੇ ਹੀ ਉਨ੍ਹਾਂ ਇਸ ਘਟਨਾ ਦੇ ਮੁੱਖ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਵੀ ਸਰਕਾਰ ਨੂੰ ਅਪੀਲ ਕੀਤੀ ਹੈ