Site icon TheUnmute.com

ਅਸ਼ਵਨੀ ਸ਼ਰਮਾ ਨੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਤਾ ਵੱਡਾ ਬਿਆਨ

Ashwani Sharma

ਚੰਡੀਗੜ੍ਹ 6 ਜਨਵਰੀ 2022: ਫਿਰੋਜ਼ਪੁਰ (Ferozepur) ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਵਰਤੀ ਗਈ ਅਣਗਹਿਲੀ ਨੂੰ ਲੈ ਕੇ ਪੰਜਾਬ ਭਾਜਪਾ (Punjab BJP) ਦੇ ਵਫ਼ਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਭਾਜਪਾ (Punjab BJP) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਇਸ ਮੀਟਿੰਗ ਤੋਂ ਬਾਅਦ ਅਸ਼ਵਨੀ ਸ਼ਰਮਾ (Ashwani Sharma) ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀ.ਜੀ.ਪੀ. ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਦਿਨ ਜੋ ਵੀ ਵਾਪਰਿਆ, ਉਹ ਵੱਡੀ ਸਾਜ਼ਿਸ਼ ਜਾਪਦਾ ਹੈ।

ਅਸ਼ਵਨੀ ਸ਼ਰਮਾ (Ashwani Sharma) ਨੇ ਸਵਾਲ ਕੀਤਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕਿਉਂ ਨਹੀਂ ਸੀ । ਮੁੱਖ ਮੰਤਰੀ ਚੰਨੀ ਦੀ ਵਲੋਂ ਬਹਾਨਾ ਬਣਾਇਆ ਗਿਆ ਕਿ ਉਹ ਕੋਰੋਨਾ ਦੇ ਮਰੀਜ਼ ਦੇ ਸੰਪਰਕ ਵਿੱਚ ਆਏ ਸਨ, ਤਾਂ ਪ੍ਰਧਾਨ ਮੰਤਰੀ ਮੋਦੀ ਕੋਲ ਨਹੀਂ ਪਹੁੰਚੇ । ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਬਾਰੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਇਸ ਕਮੇਟੀ ਨੂੰ ਰੱਦ ਕਰਦੇ ਹਨ।

ਅਸ਼ਵਨੀ ਸ਼ਰਮਾ (Ashwani Sharma) ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਖਬਰ ਕਿਸੇ ਨੇ ਲੀਕ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਕਿਸ ਜਗ੍ਹਾ ਤੋਂ ਲੰਘੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨਹੀਂ ਕਰਨਾ ਚਾਹੁੰਦੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਸਰਕਾਰ ਚਲਾਉਣ ਤੋਂ ਅਸਮਰੱਥ ਹਨ। ਪੰਜਾਬ ਆਪਣੀ ਪ੍ਰਾਹੁਣਚਾਰੀ ਲਈ ਪੂਰੀ ਦੁਨੀਆ ਵਿਚ ਮਸ਼ਹੂਰ ਹੈ ਪਰ ਬੀਤੇ ਦਿਨ ਦੀ ਘਟਨਾ ਕਾਰਨ ਪੰਜਾਬੀਅਤ ਨੂੰ ਕਰਾਰਾ ਝਟਕਾ ਲੱਗਾ ਹੈ। PM ਮੋਦੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਗੈਰ-ਜ਼ਿੰਮੇਵਾਰ ਨਜ਼ਰ ਆਈ|

Exit mobile version