ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਵੱਲੋਂ ਜੇਪੀ ਨੱਡਾ ਨਾਲ ਮੁਲਾਕਾਤ, ਚੋਣਾਂ ਸੰਬੰਧੀ ਰਣਨੀਤੀ ‘ਤੇ ਚਰਚਾ

ਦਿੱਲੀ, 17 ਜੁਲਾਈ 2025: ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਵੀ ਮੌਜੂਦ ਸਨ। ਇਸ ਮੁਲਾਕਾਤ ‘ਚ ਪੰਜਾਬ ਸਬੰਧੀ ਰਣਨੀਤੀ ਬਣਾਈ ਗਈ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਜਦੋਂ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੁਝ ਸਮਾਂ ਬਾਕੀ ਹੈ।

ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਤੁਹਾਡੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰੀ ਨਹੀਂ ਹੋ ਸਕਦੀ। ਨਾਅਰੇ ਲਗਾਉਣ ਨਾਲ ਸੱਤਾ ਨਹੀਂ ਬਦਲਦੀ, ਸੱਤਾ ਬਦਲਣ ਲਈ ਸੰਘਰਸ਼ ਕਰਨਾ ਪੈਂਦਾ ਹੈ।

ਜਜੀਕਰਯੋਗ ਹੈ ਕਿ ਅਸ਼ਵਨੀ ਸ਼ਰਮਾ 17 ਜਨਵਰੀ 2020 ਤੋਂ 4 ਜੁਲਾਈ 2023 ਤੱਕ ਪੰਜਾਬ ਭਾਜਪਾ ਦੇ ਪ੍ਰਧਾਨ ਸਨ। ਉਨ੍ਹਾਂ ਦੀ ਅਗਵਾਈ ‘ਚ ਹੀ ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ, ਜਿਸ ‘ਚ ਪਾਰਟੀ ਦੋ ਸੀਟਾਂ ਜਿੱਤਣ ‘ਚ ਕਾਮਯਾਬ ਰਹੀ।

ਅਸ਼ਵਨੀ ਸ਼ਰਮਾ ਨੂੰ ਰਾਜਨੀਤੀ ਦਾ ਪੁਰਾਣਾ ਤਜਰਬਾ ਹੈ ਉਹ ਪਾਰਟੀ ਦੇ ਟਕਸਾਲੀ ਆਗੂਆਂ ‘ਚੋਂ ਇੱਕ ਹਨ। ਉਨ੍ਹਾਂ ਦਾ ਦੂਜੀਆਂ ਪਾਰਟੀਆਂ ਦੇ ਆਗੂਆਂ ਨਾਲ ਬਹੁਤ ਚੰਗਾ ਤਾਲਮੇਲ ਹੈ। ਉਹ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਇਸਤੋਂ ਬਾਅਦ 4 ਫਰਵਰੀ 2023 ਨੂੰ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਇਆ ਗਿਆ ਸੀ।

Read More: BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ‘ਚ ਚੁੱਕਿਆ ਇੱਕ ਪੀੜਤ ਬੀਬੀ ਦਾ ਮੁੱਦਾ

Scroll to Top