Site icon TheUnmute.com

‘ਆਪ’ ਪਾਰਟੀ ਵਲੋਂ ਲਾਏ ਖਰੀਦਣ ਦੇ ਦੋਸ਼ਾਂ ਸੰਬੰਧੀ ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

Ashwani Sharma

ਚੰਡੀਗੜ੍ਹ 15 ਸਤੰਬਰ 2022: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਆਮ ਆਦਮੀ ਪਾਰਟੀ ਵਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ।

ਇਸਦੇ ਨਾਲ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਦੇ ਹੋਏ ਅਸ਼ਵਨੀ ਸ਼ਰਮਾ (Ashwani Sharma)ਨੇ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਹੁਣ ਡਰਾਮੇਬਾਜ਼ੀ ‘ਤੇ ਉਤਰ ਆਈ ਹੈ। ਵਿਧਾਇਕਾਂ ਨੂੰ ਖਰੀਦਣ ਦੇ ਮਾਮਲੇ ਵਿੱਚ ਪਾਰਟੀ ਕੋਈ ਸਬੂਤ ਪੇਸ਼ ਨਹੀਂ ਕਰ ਰਹੀ। ਉਹ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵੱਡੇ-ਵੱਡੇ ਦੋਸ਼ ਲਗਾ ਰਹੀ ਹੈ।

ਜਿਕਰਯੋਗ ਹੈ ਕਿ ‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਪੰਜਾਬ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਗਈ | ਪੰਜਾਬ ਪੁਲਿਸ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੂਲ ਰੂਪ ਵਿੱਚ ਐਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਮਿਆਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਹੁਣ ਆਪਰੇਸ਼ਨ ਲੋਟਸ ਦੀ ਜਾਂਚ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਜਾਵੇਗੀ।

Exit mobile version