ਚੰਡੀਗੜ੍ਹ 21 ਫਰਵਰੀ 2022 : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ( Ashwani Sharma)ਨੇ ਸੂਬੇ ‘ਚ ਸ਼ਾਂਤਮਈ ਢੰਗ ਦੇ ਨਾਲ ਆਪਣੀ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਨੇ ਪੰਜਾਬ ਨੂੰ ਸ਼ਾਂਤਮਈ ਅਤੇ ਖੁਸ਼ਹਾਲ ਬਣਾਉਣ ਲਈ ਵੋਟ ਪਾਈ ਹੈ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੀ ਤਰੱਕੀ ਅਤੇ ਭਵਿੱਖ ਅਤੇ ਤਰੱਕੀ ਚਾਹੁੰਦੇ ਹਨ ਅਤੇ ਇਸ ਉਦੇਸ਼ ਨੂੰ ਮੁੱਖ ਰੱਖ ਕੇ ਲੋਕਾਂ ਨੇ ਵੋਟ ਪਾਈ ਹੈ, ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸ ਨੇ ਮਾਫੀ ਮੁਸ਼ਕਿਲ ਸਮਾਂ ਦੇਖਿਆ ਹੈ, ਪੰਜਾਬ ਨੂੰ ਹਮੇਸ਼ਾ ਹੀ ਦੇਸ਼ ਦੀ ਸੁਰੱਖਿਆ ਲਈ ਸਭ ਤੋਂ ਅੱਗੇ ਖੜੇ ਹੋਣ ਦਾ ਸਨਮਾਨ ਹਾਸਲ ਹੈ,
ਅਸ਼ਵਨੀ ਸ਼ਰਮਾ ( Ashwani Sharma) ਨੇ ਕਿਹਾ ਕਿ ਪੰਜਾਬ ਨੇ ਭਾਰਤ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾ ਕੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਵੋਟ ਦਿਵਸ ਨੂੰ ਸੂਬੇ ਦੀ ਕਿਸਮਤ ਦਾ ਇਤਿਹਾਸਕ ਦਿਨ ਦੱਸਦਿਆਂ ਕਿਹਾ ਕਿ ਪੰਜਾਬ ਦਾ ਦੇਸ਼ ਵਿੱਚ ਵਿਲੱਖਣ ਸਥਾਨ ਅਤੇ ਰੋਲ ਹੈ। ਉਨ੍ਹਾਂ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਕੀਮਤੀ ਵੋਟ ਪਾਈ।