Ashwini Chawla

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਬਣੇ ਅਸ਼ਵਨੀ ਚਾਵਲਾ

ਚੰਡੀਗੜ੍ਹ, 10 ਜਨਵਰੀ 2025: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀ ਸਾਲਾਨਾ ਚੋਣ ‘ਚ ਅਸ਼ਵਨੀ ਚਾਵਲਾ (Ashwini Chawla) ਨੂੰ ਪ੍ਰੈਸ ਗੈਲਰੀ ਕਮੇਟੀ ਦਾ ਚੇਅਰਮੈਨ ਚੁਣਿਆ ਹੈ। ਚੋਣ ਦੌਰਾਨ ਸਾਰੇ ਪੱਤਰਕਾਰ ਮੈਂਬਰਾਂ ਨੇ ਅਸ਼ਵਨੀ ਚਾਵਲਾ (ਸੱਚ ਕਹੂੰ) ਦੇ ਨਾਂ ‘ਤੇ ਸਹਿਮਤੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਚੁਣਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਅਸ਼ਵਨੀ ਚਾਵਲਾ ਨੂੰ ਸਰਬਸੰਮਤੀ ਨਾਲ ਪ੍ਰੈਸ ਗੈਲਰੀ ਕਮੇਟੀ 2025 ਦਾ ਚੇਅਰਮੈਨ ਘੋਸ਼ਿਤ ਕੀਤਾ ਗਿਆ।

ਇਸ ਤੋਂ ਬਾਅਦ ਪ੍ਰੈਸ ਗੈਲਰੀ ਕਮੇਟੀ ਦੇ ਉਪ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਲਈ ਅਮਿਤ ਪਾਂਡੇ ਅਤੇ ਦੀਪਕ ਸ਼ਰਮਾ ਦੇ ਨਾਮ ਪ੍ਰਸਤਾਵਿਤ ਕੀਤੇ। ਮੈਂਬਰਾਂ ਨੇ ਇਸ ਚੋਣ ‘ਚ ਵੀ ਦੋਵਾਂ ਨੂੰ ਬਿਨਾਂ ਮੁਕਾਬਲਾ ਚੁਣੇ ਹੋਏ ਐਲਾਨ ਦਿੱਤਾ, ਕਿਉਂਕਿ ਇਨ੍ਹਾਂ ਦੋਵਾਂ ਅਹੁਦਿਆਂ ਲਈ ਕੋਈ ਹੋਰ ਉਮੀਦਵਾਰ ਅੱਗੇ ਨਹੀਂ ਆਇਆ। ਪ੍ਰੈਸ ਗੈਲਰੀ ਕਮੇਟੀ ਦੇ ਪੱਤਰਕਾਰ ਮੈਂਬਰਾਂ ਦੀ ਮੌਜੂਦਗੀ ‘ਚ ਅਮਿਤ ਪਾਂਡੇ ਨੂੰ ਉਪ ਪ੍ਰਧਾਨ ਦੇ ਅਹੁਦੇ ਲਈ ਅਤੇ ਦੀਪਕ ਸ਼ਰਮਾ ਨੂੰ ਜਨਰਲ ਸਕੱਤਰ ਦੇ ਅਹੁਦੇ ਲਈ ਸਰਬਸੰਮਤੀ ਨਾਲ ਐਲਾਨਿਆ ਗਿਆ ਹੈ ।

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਪੱਤਰਕਾਰਾਂ ਨੂੰ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਨ ਸਭਾ ਸਪੀਕਰ ਨੂੰ ਸਲਾਹ ਦਿੰਦੀ ਹੈ। ਪੱਤਰਕਾਰਾਂ ਦੀ ਸਹੂਲਤ ਲਈ ਲਏ ਫੈਸਲੇ ਪ੍ਰੈਸ ਗੈਲਰੀ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਅਧਾਰਤ ਹੁੰਦੇ ਹਨ, ਜਿਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਦੁਆਰਾ ਲਾਗੂ ਕੀਤਾ ਜਾਂਦਾ ਹੈ।

Read More: ਪੰਜਾਬ ਦੀ ਕੈਬਨਿਟ ਸਬ-ਕਮੇਟੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਮੁੱਦਿਆਂ ਨੂੰ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

Scroll to Top