Site icon TheUnmute.com

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ASI ਗ੍ਰਿਫਤਾਰ, ਹਨੀ ਟਰੈਪ ਨੈੱਟਵਰਕ ਚਲਾਉਣ ਦੇ ਲੱਗੇ ਦੋਸ਼

Vigilance

ਚੰਡੀਗੜ੍ਹ, 24 ਸਤੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਰਿਸ਼ਵਤ ਲੈਣ ਦੇ ਮਾਮਲੇ ‘ਚ ਇੱਕ ਸਹਾਇਕ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕੀਤਾ ਹੈ | ਉਕਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਹੈ | ਜਿਸ ਨੂੰ ਵਿਜੀਲੈਂਸ ਨੇ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ |

ਇਸ ਸੰਬੰਧੀ ਵਿਜੀਲੈਂਸ ਦੇ ਬੁਲਾਰੇ ਦੇ ਦੱਸਿਆ ਕਿ ਉਕਤ ਏ.ਐਸ.ਆਈ ਰਾਜ ਕੁਮਾਰ ਦੀ ਗ੍ਰਿਫ਼ਤਾਰੀ ਮੁਰਾਦਪੁਰ (ਜ਼ਿਲ੍ਹਾ ਤਰਨ ਤਾਰਨ) ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਹੈ | ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨ.ਡੀ.ਪੀ.ਐਸ ਮਾਮਲੇ ਤੋਂ ਬਚਾਉਣ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗੀ ਸੀ |

ਵਿਜੀਲੈਂਸ (Vigilance Bureau) ਦੀ ਟੀਮ ਨੇ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ|

Read More: Maharashtra: ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲੇ ਦੇ ਮੁਲਜ਼ਮ ਦੀ ਮੌਤ ਦੀ ਜਾਂਚ ਕਰੇਗੀ CID, ਪੁਲਿਸ ਮੁਕਾਬਲੇ ‘ਚ ਗਈ ਜਾਨ

ਵਿਜੀਲੈਂਸ ਨੇ ਜਾਂਚ ਦੌਰਾਨ ਪਾਇਆ ਕਿ ਉਕਤ ਪੁਲਿਸ ਮੁਲਾਜ਼ਮ ‘ਹਨੀ ਟਰੈਪ ਨੈਟਵਰਕ’ ਦਾ ਹਿੱਸਾ ਸੀ, ਜਿਸ ‘ਚ ਬੀਬੀਆਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਮੁਲਜ਼ਮ ਆਪਣੀਆਂ ਸਾਥੀ ਬੀਬੀਆਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ‘ਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ‘ਚ ਖੁਦ ਹੀ ਆਪਣੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲ ਕਰਦਾ ਸੀ।

ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ‘ਚ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Exit mobile version