ਚੰਡੀਗੜ੍ਹ, 02 ਜੁਲਾਈ 2024: ਪਠਾਨਕੋਟ (Pathankot) ਜ਼ਿਲ੍ਹੇ ਦੇ ਅਧੀਨ ਪੈਂਦੇ ਨਰੋਟ ਜੈਮਲ ਸਿੰਘ ਦੇ ਥਾਣਾ ਇੰਚਾਰਜ ਵੱਲੋਂ ਡਿਊਟੀ ਦੌਰਾਨ ਆਪਣੇ ਹੀ ਏਐਸਆਈ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਮਾਮਲਾ ਪੁਲਿਸ ਅਧਿਕਾਰੀਆਂ ਕੋਲ ਪਹੁੰਚਿਆ ਤਾਂ ਥਾਣਾ ਇੰਚਾਰਜ (SHO) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ |
ਜ਼ਖਮੀ ਏਐਸਆਈ ਅਰਜੁਨ ਸਿੰਘ ਨੂੰ ਪਠਾਨਕੋਟ (Pathankot) ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਨੇ ਥਾਣਾ ਇੰਚਾਰਜ ਸਰਬਜੀਤ ਸਿੰਘ ’ਤੇ ਗੰਭੀਰ ਦੋਸ਼ ਲਾਏ ਹਨ ਕਿ ਐਸਐਚਓ ਨੇ ਆਪਣੇ ਗੰਨਮੈਨ ਨਾਲ ਮਿਲ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਹੈ | ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਦੋਵਾਂ ਗੰਨਮੈਨਾਂ ਨੇ ਅਚਾਨਕ ਆ ਕੇ ਉਨ੍ਹਾਂ ਨੂੰ ਦੋਵਾਂ ਪਾਸਿਆਂ ਤੋਂ ਫੜ ਲਿਆ ਅਤੇ ਐਸਐਚਓ ਨੇ ਕੁੱਟਮਾਰ ਸ਼ੁਰੂ ਕਰ ਦਿੱਤੀ | ਉਨ੍ਹਾਂ ਕਿਹਾ ਪੁੱਛਣ ਦੇ ਬਾਵਜੂਦ ਉਨ੍ਹਾਂ ਨੇ ਕੁੱਟਮਾਰ ਜਾਰੀ ਰੱਖੀ |