Site icon TheUnmute.com

ਸ਼ਰਾਬੀ ਹਾਲਤ ‘ਚ ਗੱਡੀ ਚਲਾਉਂਦੇ ASI ਨੇ ਪਿਓ-ਪੁੱਤ ਨੂੰ ਮਾਰੀ ਟੱਕਰ, ਨੌਕਰੀ ਤੋਂ ਕੀਤਾ ਬਰਖਾਸਤ

Barnala

ਬਰਨਾਲਾ 11 ਜੂਨ 2022: ਨਸ਼ੇ ਦੀ ਹਾਲਤ ‘ਚ ਬਰਨਾਲਾ ਦੇ ਏ.ਐੱਸ.ਆਈ ਰੈਂਕ ਦੇ ਪੁਲਸ ਮੁਲਾਜ਼ਮ ਨੇ ਆਪਣੀ ਕਾਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਜ਼ਖਮੀ ਵਿਕਅਤੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੂੰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਬੂ ਕਰ ਲਿਆ|

ਇਸ ਸਾਰੀ ਘਟਨਾ ਦਾ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ |ਇਸ ਘਟਨਾ ਨੂੰ ਲੈ ਕੇ ਲੋਕਾਂ ਨੇ ਮੌਕੇ ‘ਤੇ ਪੁਲਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਲਸ ਮੁਲਾਜ਼ਮਾਂ ‘ਤੇ ਗੁੱਸਾ ਜ਼ਾਹਰ ਕੀਤਾ। ਡੀਐਸਪੀ ਬਰਨਾਲਾ ਰਾਜੇਸ਼ ਸਨੇਹੀ ਨੇ ਦੱਸਿਆ ਕਿ ਬਰਨਾਲਾ ਦੇ ਐਸਐਸਪੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਅਤੇ ਦੋ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

Exit mobile version