ਚੰਡੀਗੜ੍ਹ, 24 ਜੁਲਾਈ 2023: ਜਲੰਧਰ ਟ੍ਰੈਫਿਕ ਪੁਲਿਸ (Traffic Police) ਦੇ ਏ.ਐੱਸ.ਆਈ ਚਰਨਜੀਤ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਏਐਸਆਈ ਚਰਨਜੀਤ ਸਿੰਘ ਕੁਝ ਸਮਾਂ ਪਹਿਲਾਂ ਦਕੋਹਾ ਫਾਟਕ ਅੱਗੇ ਡਿਊਟੀ ਦੇ ਰਹੇ ਸਨ। ਇਸ ਦੌਰਾਨ ਡਿਊਟੀ ‘ਤੇ ਮੌਜੂਦ ਏਐਸਆਈ ਚਰਨਜੀਤ ਅਚਾਨਕ ਸੜਕ ‘ਤੇ ਡਿੱਗ ਗਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਤੁਰੰਤ ਜੌਹਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰ ਅਤੇ ਪੁਲਸ ਪ੍ਰਸ਼ਾਸਨ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਅਕਤੂਬਰ 16, 2026 10:15 ਪੂਃ ਦੁਃ




