July 7, 2024 5:22 pm
ਕਵਿੱਕ ਰਿਸਪਾਂਸ

ਜਗਰਾਓਂ ‘ਚ ਕਵਿੱਕ ਰਿਸਪਾਂਸ ਟੀਮ ‘ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ 27 ਜੁਲਾਈ 2022: ਕਵਿੱਕ ਰਿਸਪਾਂਸ ਟੀਮ ਵਿੱਚ ਤਾਇਨਾਤ 50 ਸਾਲਾ ਏਐਸਆਈ ਕੁਲਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰ ਅਨੁਸਾਰ ਲੁਧਿਆਣਾ ਦੇ ਜਗਰਾਓਂ ਕਸਬੇ ਵਿੱਚ ਬੀਤੀ ਸ਼ਾਮ 7.30 ਵਜੇ ਦੇ ਕਰੀਬ ਇੱਕ ASI ਦੀ ਬੰਦੂਕ ਤੋਂ ਅਚਾਨਕ ਗੋਲੀ ਚਲ ਗਈ | ਜਿਸਦੇ ਚੱਲਦੇ ASI ਜ਼ਖਮੀ ਹੋ ਗਿਆ ਉਸਦੇ ਸਾਥੀਆਂ ASI ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਜਿੱਥੇ ਦੇਰ ਰਾਤ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਏਐਸਆਈ ਕਵਿੱਕ ਰਿਸਪਾਂਸ ਟੀਮ ਵਿੱਚ ਤਾਇਨਾਤ ਸੀ ਅਤੇ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੀ ਬੰਦੂਕ ਦੀ ਜਾਂਚ ਕਰ ਰਿਹਾ ਸੀ ਜਿਸ ਵੇਲੇ ਇਹ ਘਟਨਾ ਵਾਪਰੀ |

ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਕਾਂਗਰਸ ਦੇ ਕਾਰਜਕਾਲ ਦੌਰਾਨ ਕਵਿੱਕ ਰਿਸਪਾਂਸ ਟੀਮ ਗਠਿਤ ਕੀਤੀ ਗਈ ਸੀ । ਮ੍ਰਿਤਕ ਏ.ਐਸ.ਆਈ. ਬੁਲੇਟ ਪਰੂਫ ਗੱਡੀ ਵਿੱਚ ਸਵਾਰ ਹੋ ਕੇ ਗਸ਼ਤ ਕਰਦਾ ਸੀ। ਜਿਸਦੀ ਪਛਾਣ ਕੁਲਜੀਤ ਸਿੰਘ (50) ਵਜੋਂ ਹੋਈ ਹੈ। ਗੋਲੀ ਚੱਲਣ ਦੀ ਸੂਚਨਾ ਜਦੋਂ ਪੁਲਸ ਲਾਈਨ ਪੁੱਜੀ ਤਾਂ ਪੁਲਿਸ ਮੁਲਾਜ਼ਮਾਂ ‘ਚ ਹੜਕੰਪ ਮਚ ਗਿਆ।

ਇਸ ਮੌਕੇ ਡੀਐਸਪੀ ਸਤਵਿੰਦਰ ਸਿੰਘ ਅਨੁਸਾਰ ਚੈਕਿੰਗ ਦੌਰਾਨ ਏਐਸਆਈ ਕੁਲਜੀਤ ਸਿੰਘ ਦੀ ਬੰਦੂਕ ’ਚੋਂ ਅਚਾਨਕ ਗੋਲੀ ਚੱਲ ਗਈ। ਕੁਲਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।ਅੱਜ ਬੁੱਧਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਨੂੰ ਹਾਦਸੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ।