July 7, 2024 6:32 am
Asia Cup

Asia Cup 2022: ਪਾਕਿਸਤਾਨ ਖ਼ਿਲਾਫ ਮੈਚ ਤੋਂ ਬਾਅਦ ਅਫਗਾਨਿਸਤਾਨ ਦੇ ਕ੍ਰਿਕਟ ਪ੍ਰਸ਼ੰਸਕਾਂ ਨੇ ਸਟੇਡੀਅਮ ‘ਚ ਕੀਤੀ ਭੰਨਤੋੜ

ਚੰਡੀਗੜ੍ਹ 08 ਸਤੰਬਰ 2022: (Asia Cup 2022 Super-4 PAK vs AFG) ਏਸ਼ੀਆ ਕੱਪ ਦੇ ਸੁਪਰ-4 ਦੇ ਮੁਕਾਬਲੇ ਵਿਚ ਪਾਕਿਸਤਾਨ (Pakistan) ਨੇ ਅਫਗਾਨਿਸਤਾਨ ਨੂੰ 1 ਵਿਕਟ ਨਾਲ ਹਰਾ ਦਿੱਤਾ | ਯੂਏਈ ਦੇ ਸ਼ਾਰਜਾਹ ਵਿੱਚ ਪਾਕਿਸਤਾਨ ਤੋਂ ਇੱਕ ਵਿਕਟ ਦੀ ਹਾਰ ਤੋਂ ਬਾਅਦ ਗੁੱਸੇ ਅਤੇ ਨਿਰਾਸ਼ ਅਫਗਾਨਿਸਤਾਨ ਦੇ ਕ੍ਰਿਕਟ ਪ੍ਰਸ਼ੰਸਕਾਂ ਨੇ ਸਟੇਡੀਅਮ ਵਿੱਚ ਭੰਨਤੋੜ ਕੀਤੀ ਅਤੇ ਪਾਕਿਸਤਾਨੀ ਪ੍ਰਸ਼ੰਸਕਾਂ ‘ਤੇ ਕੁਰਸੀਆਂ ਸੁੱਟ ਦਿੱਤੀਆਂ।ਦੋਵਾਂ ਟੀਮਾਂ ਦੇ ਪ੍ਰਸ਼ੰਸਕ ਆਪਸ ‘ਚ ਭਿੜ ਗਏ।

ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਮੈਚ ਦੌਰਾਨ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ 19ਵੇਂ ਓਵਰ ‘ਚ ਅਫਗਾਨਿਸਤਾਨ ਦੇ ਤੇਜ਼ ਗੇਂਦਬਾਜ਼ ਫਰੀਦ ਅਹਿਮਦ ਨਾਲ ਭਿੜ ਗਏ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।ਹਾਲਾਂਕਿ, ਇਸ ਤੋਂ ਪਹਿਲਾਂ ਕਿ ਮਾਮਲਾ ਕਾਬੂ ਤੋਂ ਬਾਹਰ ਹੁੰਦਾ, ਅਫਗਾਨਿਸਤਾਨ (Afghanistan) ਅਤੇ ਪਾਕਿਸਤਾਨ ਦੇ ਖਿਡਾਰੀ ਵੱਖ ਹੋ ਗਏ। ਅੰਤ ਵਿੱਚ ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਨੇ ਨਾਟਕੀ ਅੰਦਾਜ਼ ਵਿੱਚ ਮੈਚ ਜਿੱਤ ਲਿਆ |

ਮੈਚ ਖਤਮ ਹੋਣ ਤੋਂ ਬਾਅਦ ਸਟੇਡੀਅਮ ‘ਚ ਮੌਜੂਦ ਦਰਸ਼ਕਾਂ ‘ਚ ਤਣਾਅ ਵਧ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ‘ਚ ਅਫਗਾਨਿਸਤਾਨ ਦੇ ਪ੍ਰਸ਼ੰਸਕ ਸਟੇਡੀਅਮ ਦੀਆਂ ਕੁਰਸੀਆਂ ਨੂੰ ਉਖਾੜਦੇ ਅਤੇ ਪਾਕਿਸਤਾਨ ਦੇ ਪ੍ਰਸ਼ੰਸਕਾਂ ‘ਤੇ ਸੁੱਟਦੇ ਨਜ਼ਰ ਆ ਰਹੇ ਹਨ।