July 5, 2024 12:50 am
Aisa cup

Asia Cup 2022: ਏਸ਼ੀਆ ਕੱਪ ‘ਚ ਭਲਕੇ ਹੋਵੇਗਾ ਭਾਰਤ-ਪਾਕਿਸਤਾਨ ਦਾ ਮਹਾਂ ਮੁਕਾਬਲਾ

ਚੰਡੀਗੜ੍ਹ 27 ਅਗਸਤ 2022: ਏਸ਼ੀਆ ਕੱਪ 2022 (Asia Cup 2022) ਦੇ 15ਵੇਂ ਐਡੀਸ਼ਨ ਦੀ ਸ਼ੁਰੂਆਤ ਅੱਜ (27 ਅਗਸਤ) ਨੂੰ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਦਿਲਚਸਪ ਮੁਕਾਬਲੇ ਨਾਲ ਹੋਣ ਜਾ ਰਹੀ ਹੈ | ਇਸਦੇ ਨਾਲ ਹੀ ਭਲਕੇ ਭਾਰਤ ਆਪਣੇ ਪਹਿਲੇ ਮੁਕਾਬਲੇ ‘ਚ ਪਾਕਿਸਤਾਨ ਨਾਲ ਭਿੜੇਗਾ | ਟੀਮ ਇੰਡੀਆ ਅਤੇ ਪਾਕਿਸਤਾਨ ਨੂੰ ਏਸ਼ੀਆ ਕੱਪ ਦੇ ਗਰੁੱਪ ਏ ‘ਚ ਰੱਖਿਆ ਗਿਆ ਹੈ | ਪਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਅਤੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨਵੀਂ ਰਣਨੀਤੀ ਨਾਲ ਮੈਦਾਨ ‘ਚ ਉਤਰਨਗੇ |

ਏਸ਼ੀਆ ਕੱਪ ਲਈ ਭਾਰਤੀ ਟੀਮ:-

ਟੀਮ ਇੰਡੀਆ ‘ਚ ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਰਿਸ਼ਭ ਪੰਤ, ਦੀਪਕ ਹੁੱਡਾ, ਦਿਨੇਸ਼ ਕਾਰਤਿਕ (ਵਿਕੇਟ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਹਿਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਅਵੇਸ਼ ਖਾਨ।

ਸਟੈਂਡਬਾਏ: ਸ਼੍ਰੇਅਸ ਅਈਅਰ, ਦੀਪਕ ਚਾਹਰ ਅਤੇ ਅਕਸ਼ਰ ਪਟੇਲ ਹੋਣਗੇ