July 5, 2024 1:31 am
Asia Cup T20

Asia Cup T20: ਏਸ਼ੀਆ ਕੱਪ ਟੀ-20 ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ

ਚੰਡੀਗੜ੍ਹ 08 ਅਗਸਤ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਏਸ਼ੀਆ ਕੱਪ ਟੀ-20 (Asia Cup T20) ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਦੀ ਭਾਰਤੀ ਟੀਮ ਵਿੱਚ ਵਾਪਸੀ ਹੋਈ ਹੈ। ਰੋਹਿਤ ਸ਼ਰਮਾ ਟੀਮ ਦੀ ਕਮਾਨ ਸੰਭਾਲਣਗੇ। ਕੇਐਲ ਰਾਹੁਲ ਟੀਮ ਦੇ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਦੀਪਕ ਹੁੱਡਾ, ਅਰਸ਼ਦੀਪ ਸਿੰਘ ਅਤੇ ਅਵੇਸ਼ ਖਾਨ ਟੀਮ ਵਿੱਚ ਆਪਣੀ ਜਗ੍ਹਾ ਬਚਾਉਣ ਵਿੱਚ ਸਫਲ ਰਹੇ।

ਬੀਸੀਸੀਆਈ ਨੇ ਕਿਹਾ ਕਿ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਸੱਟ ਕਾਰਨ ਏਸ਼ੀਆ ਕੱਪ ਤੋਂ ਬਾਹਰ ਹੋ ਗਏ । ਬੋਰਡ ਨੇ 15 ਖਿਡਾਰੀਆਂ ਦੇ ਨਾਲ ਤਿੰਨ ਖਿਡਾਰੀਆਂ ਨੂੰ ਵੀ ਸਟੈਂਡਬਾਏ ‘ਤੇ ਰਹਿਣ ਲਈ ਕਿਹਾ ਹੈ। ਇਨ੍ਹਾਂ ਵਿੱਚ ਸ਼੍ਰੇਅਸ ਅਈਅਰ, ਦੀਪਕ ਚਾਹਰ ਅਤੇ ਅਕਸ਼ਰ ਪਟੇਲ ਸ਼ਾਮਲ ਹਨ।

ਏਸ਼ੀਆ ਕੱਪ ਲਈ ਭਾਰਤੀ ਟੀਮ:-

ਟੀਮ ਇੰਡੀਆ ‘ਚ ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਦੀਪਕ ਹੁੱਡਾ, ਦਿਨੇਸ਼ ਕਾਰਤਿਕ (ਵਿਕੇਟ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਹਿਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਅਵੇਸ਼ ਖਾਨ।

ਸਟੈਂਡਬਾਏ: ਸ਼੍ਰੇਅਸ ਅਈਅਰ, ਦੀਪਕ ਚਾਹਰ ਅਤੇ ਅਕਸ਼ਰ ਪਟੇਲ ਹੋਣਗੇ