July 6, 2024 5:49 pm
squash

Asian Games: ਸਕੁਐਸ਼ ‘ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

ਚੰਡੀਗੜ੍ਹ, 30 ਸਤੰਬਰ 2023: ਸਕੁਐਸ਼ (squash) ਵਿੱਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਹੈ । 2014 ਤੋਂ ਬਾਅਦ ਪਹਿਲੀ ਵਾਰ ਭਾਰਤੀ ਟੀਮ ਨੇ ਇਸ ਖੇਡ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਿਆ ਹੈ। ਭਾਰਤ ਲਈ 18 ਸਾਲ ਦੇ ਅਭੈ ਸਿੰਘ ਨੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਣਾਅਪੂਰਨ ਹਾਲਾਤ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਲਈ ਸੋਨ ਤਮਗਾ ਜਿੱਤਿਆ। ਏਸ਼ਿਆਈ ਖੇਡਾਂ ਵਿੱਚ ਇਸ ਖੇਡ ਵਿੱਚ ਭਾਰਤੀ ਟੀਮ ਦਾ ਇਹ ਸਿਰਫ਼ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ 2014 ਵਿੱਚ (squash) ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਸੀ।

ਫਾਈਨਲ ਦੇ ਤੀਜੇ ਮੈਚ ਵਿੱਚ ਅਭੈ ਸਿੰਘ ਨੇ ਪਾਕਿਸਤਾਨ ਦੇ ਜ਼ਮਾਨ ਨੂਰ ਨੂੰ 11-7, 9-11, 7-11, 11-9, 12-10 ਨਾਲ ਹਰਾ ਕੇ ਭਾਰਤ ਲਈ ਸੋਨ ਤਗ਼ਮਾ ਜਿੱਤਿਆ। ਇਸ ਤੋਂ ਪਹਿਲਾਂ ਸੌਰਵ ਘੋਸ਼ਾਲ ਨੇ ਮੁਹੰਮਦ ਆਸਿਮ ਖਾਨ ਨੂੰ ਮੈਚ ਵਿੱਚ ਹਰਾਇਆ ਸੀ ਜਦਕਿ ਮਹੇਸ਼ ਮਾਂਗਾਂਵਕਰ ਨੂੰ ਨਾਸਿਰ ਇਕਬਾਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।