ਚੰਡੀਗੜ੍ਹ, 03 ਅਕਤੂਬਰ 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਕ੍ਰਿਕਟ ਟੀਮ (Indian cricket team) ਨੇ ਜੇਤੂ ਸ਼ੁਰੂਆਤ ਕੀਤੀ ਹੈ। ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ 23 ਦੌੜਾਂ ਨਾਲ ਹਰਾਇਆ ਸੀ। ਚੋਟੀ ਦਾ ਦਰਜਾ ਪ੍ਰਾਪਤ ਟੀਮ ਹੋਣ ਕਾਰਨ ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ ਵਿੱਚ ਖੇਡਣ ਦਾ ਮੌਕਾ ਮਿਲਿਆ ਅਤੇ ਭਾਰਤੀ ਟੀਮ ਨੇ ਨੇਪਾਲ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ । ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚਾਰ ਵਿਕਟਾਂ ‘ਤੇ 202 ਦੌੜਾਂ ਬਣਾਈਆਂ।
ਜਵਾਬ ਵਿੱਚ ਨੇਪਾਲ ਦੀ ਟੀਮ ਨੌਂ ਵਿਕਟਾਂ ਗੁਆ ਕੇ 179 ਦੌੜਾਂ ਹੀ ਬਣਾ ਸਕੀ। ਭਾਰਤ ਲਈ ਯਸ਼ਸਵੀ ਜੈਸਵਾਲ ਨੇ ਸੈਂਕੜਾ ਜੜਿਆ ਅਤੇ 49 ਗੇਂਦਾਂ ਵਿੱਚ 100 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਰਵੀ ਬਿਸ਼ਨੋਈ ਅਤੇ ਅਵੇਸ਼ ਖਾਨ ਨੇ ਗੇਂਦ ਨਾਲ ਤਿੰਨ-ਤਿੰਨ ਵਿਕਟਾਂ ਲਈਆਂ। ਇਸ ਦੇ ਨਾਲ ਹੀ ਭਾਰਤ ਲਈ ਆਪਣਾ ਪਹਿਲਾ ਮੈਚ ਖੇਡ ਰਹੇ ਰਵੀ ਸਾਈਂ ਕਿਸ਼ੋਰ ਨੇ ਫੀਲਡਿੰਗ ਵਿੱਚ ਰਿਕਾਰਡ ਬਣਾਇਆ।
ਭਾਰਤ (Indian cricket team) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚਾਰ ਵਿਕਟਾਂ ‘ਤੇ 202 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ 100 ਦੌੜਾਂ ਦਾ ਯੋਗਦਾਨ ਪਾਇਆ। ਰਿੰਕੂ ਸਿੰਘ ਨੇ 37, ਰਿਤੁਰਾਜ ਅਤੇ ਸ਼ਿਵਮ ਦੂਬੇ ਨੇ 25-25 ਦੌੜਾਂ ਬਣਾਈਆਂ। ਨੇਪਾਲ ਲਈ ਦੀਪੇਂਦਰ ਸਿੰਘ ਨੇ ਦੋ ਵਿਕਟਾਂ ਲਈਆਂ। ਸੋਮਪਾਲ ਕਾਮੀ ਅਤੇ ਲਾਮਿਛਾਨੇ ਨੂੰ ਇਕ-ਇਕ ਵਿਕਟ ਮਿਲੀ।