June 23, 2024 9:09 am
Barnala

ਬਰਨਾਲਾ ‘ਚ ਸਕੂਲੀ ਬੱਸ ‘ਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਬੱਸ ਡਰਾਈਵਰ ਜਖ਼ਮੀ

ਬਰਨਾਲਾ 16 ਅਗਸਤ 2022: ਬਰਨਾਲਾ (Barnala) ਏਅਰ ਫੋਰਸ ਸਕੂਲ ਕੇਂਦਰੀ ਵਿਦਿਆ ਮੰਦਰ ਦੇ ਬੱਚਿਆਂ ਨਾਲ ਭਰੀ ਬੱਸ ‘ਤੇ ਕੁਝ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ | ਸਕੂਲ ਦੀ ਛੁੱਟੀ ਤੋਂ ਬਾਅਦ ਬੱਸ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ, ਇਸ ਬੱਸ ਵਿੱਚ 34-35 ਦੇ ਕਰੀਬ ਬੱਚੇ ਸਵਾਰ ਸਨ।

ਸਕੂਲ ਬੱਸ ਚਾਲਕ ਦੀ ਸਮਝਦਾਰੀ ਦਿਖਾਉਂਦਿਆਂ ਬੱਸ ਬਰਨਾਲਾ ਡੀ.ਐਸ.ਪੀ ਦਫ਼ਤਰ ਵੱਲ ਭਜਾ ਦਿੱਤੀ | ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ | ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਉਕਤ ਬੱਚਿਆਂ ਦੇ ਮਾਤਾ-ਪਿਤਾ ਪੁਲਸ ਤੋਂ ਦੋਸ਼ੀਆਂ ਨੂੰ ਫੜਨ ਦੀ ਮੰਗ ਕਰ ਰਹੇ ਹਨ।

ਉਕਤ ਡਰਾਈਵਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕਿਸੇ ਗੱਲ ਨੂੰ ਲੈ ਕੇ ਕੁਝ ਲੋਕਾਂ ਨਾਲ ਬਹਿਸ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਕਤ ਹਮਲਾਵਰਾਂ ਨੇ ਉਸ ਨੂੰ ਬੱਸ ਰੋਕ ਕੇ ਹੇਠਾਂ ਉਤਰਨ ਲਈ ਕਿਹਾ ਅਤੇ ਉਨ੍ਹਾਂ ਨੇ ਉਸ ‘ਤੇ ਤੇਜ਼ਧਾਰ ਵਾਰ ਕਰ ਦਿੱਤਾ। ਤਲਵਾਰ ਨਾਲ ਹਮਲਾ ਕੀਤਾ ਜਿਸ ਵਿਚ ਉਹ ਕਈ ਥਾਵਾਂ ‘ਤੇ ਜ਼ਖਮੀ ਵੀ ਹੋਇਆ ਹੈ

ਪੁਲਿਸ ਪ੍ਰਸ਼ਾਸਨ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ, ਡੀਐਸਪੀ ਬਰਨਾਲਾ ਨੇ ਇੱਕ ਹਮਲਾਵਰ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਹੈ ਅਤੇ ਬਾਕੀ ਹਮਲਾਵਰਾਂ ਦੀ ਭਾਲ ਜਾਰੀ ਹੈ।ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕਰ ਰਹੇ ਬਰਨਾਲਾ(Barnala) ਦੇ ਡੀ.ਐੱਸ.ਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ ਹੈ ਅਤੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ|

ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨਾਲ ਪੁਰਾਣੀ ਦੁਸ਼ਮਣੀ ਹੈ, ਜਿਸ ਕਾਰਨ ਇਨ੍ਹਾਂ ਨੇ ਇਹ ਹਮਲਾ ਕੀਤਾ ਹੈ ਅਤੇ ਕੁਝ ਹਮਲਾਵਰਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ‘ਚੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |