ਚੰਡੀਗੜ੍ਹ, 15 ਅਕਤੂਬਰ 2024: ਭਾਰਤੀ ਚੋਣ ਕਮਿਸ਼ਨ (ECI) ਨੇ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਜ਼ਿਮਨੀ ਚੋਣਾਂ (Assembly Election) ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਵੀ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ | ਮਹਾਰਾਸ਼ਟਰ ‘ਚ 20 ਨਵੰਬਰ ਨੂੰ ਇੱਕ ਪੜਾਅ ‘ਚ ਅਤੇ ਝਾਰਖੰਡ ‘ਚ ਦੋ ਪੜਾਵਾਂ ‘ਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ‘ਚ 13 ਨਵੰਬਰ ਅਤੇ ਦੂਜੇ ਪੜਾਅ ‘ਚ 20 ਨਵੰਬਰ ਨੂੰ ਵੋਟਿੰਗ ਹੋਵੇਗੀ।
ਚੋਣ ਕਮਿਸ਼ਨ ਮੁਤਾਬਕ ਮਹਾਰਾਸ਼ਟਰ ‘ਚ ਇਸ ਵਾਰ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਨੂੰ ਆਉਣਗੇ। ਜਦੋਂ ਕਿ ਝਾਰਖੰਡ ‘ਚ 13 ਅਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 23 ਨਵੰਬਰ ਨੂੰ ਜਾਰੀ ਕੀਤੇ ਜਾਣਗੇ। ਪੰਜਾਬ ਦੀਆਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਦੀਆਂ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ ਹੋਵੇਗੀ, ਤੇ 23 ਨਵੰਬਰ ਨੂੰ ਨਤੀਜੇ ਆਉਣਗੇ |
ਮਹਾਰਾਸ਼ਟਰ ਵਿਧਾਨ ਸਭਾ ਚੋਣ ਕਾਰਜਕ੍ਰਮ:-
ਨੋਟੀਫਿਕੇਸ਼ਨ: 22 ਅਕਤੂਬਰ
ਨਾਮਜ਼ਦਗੀ ਦੀ ਆਖਰੀ ਮਿਤੀ: 29 ਅਕਤੂਬਰ
ਨਾਮਜ਼ਦਗੀ ਪੱਤਰਾਂ ਦੀ ਪੜਤਾਲ: 30 ਅਕਤੂਬਰ
ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ: 4 ਨਵੰਬਰ
ਵੋਟਿੰਗ: 20 ਨਵੰਬਰ
ਵੋਟਾਂ ਦੀ ਗਿਣਤੀ: 23 ਨਵੰਬਰ
ਝਾਰਖੰਡ ਵਿਧਾਨ ਸਭਾ ਜ਼ਿਮਨੀ ਚੋਣ ਕਾਰਜਕ੍ਰਮ :-
(ਪਹਿਲੇ ਪੜਾਅ)
ਨੋਟੀਫਿਕੇਸ਼ਨ: 18 ਅਕਤੂਬਰ
ਨਾਮਜ਼ਦਗੀ ਦੀ ਆਖਰੀ ਮਿਤੀ: 25 ਅਕਤੂਬਰ
ਨਾਮਜ਼ਦਗੀ ਪੱਤਰਾਂ ਦੀ ਪੜਤਾਲ: 28 ਅਕਤੂਬਰ
ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ: 30 ਅਕਤੂਬਰ
ਵੋਟਿੰਗ: 13 ਨਵੰਬਰ
ਵੋਟਾਂ ਦੀ ਗਿਣਤੀ: 23 ਨਵੰਬਰ
(ਦੂਜਾ ਪੜਾਅ)
ਨੋਟੀਫਿਕੇਸ਼ਨ: 22 ਅਕਤੂਬਰ
ਨਾਮਜ਼ਦਗੀ ਦੀ ਆਖਰੀ ਮਿਤੀ: 29 ਅਕਤੂਬਰ
ਨਾਮਜ਼ਦਗੀ ਪੱਤਰਾਂ ਦੀ ਪੜਤਾਲ: 30 ਅਕਤੂਬਰ
ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ: 1 ਨਵੰਬਰ
ਵੋਟਿੰਗ: 20 ਨਵੰਬਰ
ਵੋਟਾਂ ਦੀ ਗਿਣਤੀ: 20 ਨਵੰਬਰ
ਪੰਜਾਬ ਵਿਧਾਨ ਸਭਾ ਚੋਣ ਕਾਰਜਕ੍ਰਮ:-
ਨੋਟੀਫਿਕੇਸ਼ਨ: 18 ਅਕਤੂਬਰ
ਨਾਮਜ਼ਦਗੀ ਭਰਨ ਦੀ ਮਿਤੀ: 18 ਅਕਤੂਬਰ
ਨਾਮਜ਼ਦਗੀ ਦੀ ਆਖਰੀ ਮਿਤੀ: 25 ਅਕਤੂਬਰ
ਨਾਮਜ਼ਦਗੀ ਪੱਤਰਾਂ ਦੀ ਪੜਤਾਲ: 28 ਅਕਤੂਬਰ
ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ: 30 ਅਕਤੂਬਰ
ਵੋਟਿੰਗ: 13 ਨਵੰਬਰ
ਵੋਟਾਂ ਦੀ ਗਿਣਤੀ: 23 ਨਵੰਬਰ
ਇਨ੍ਹਾਂ ਚੋਣਾਂ (Assembly Election) ਲਈ ਝਾਰਖੰਡ ‘ਚ 29 ਹਜ਼ਾਰ ਤੋਂ ਵੱਧ ਪੋਲਿੰਗ ਬੂਥ ਹੋਣਗੇ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ 1 ਲੱਖ ਤੋਂ ਵੱਧ ਪੋਲਿੰਗ ਬੂਥ ਹੋਣਗੇ।
288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਮਹਾਰਾਸ਼ਟਰ ‘ਚ ਬਹੁਮਤ ਦਾ ਅੰਕੜਾ 145 ਹੈ। ਮਹਾਰਾਸ਼ਟਰ ‘ਚ 9.63 ਕਰੋੜ ਵੋਟਰ ਹੋਣਗੇ। 4.97 ਕਰੋੜ ਮਰਦ ਅਤੇ 4.66 ਕਰੋੜ ਬੀਬੀ ਵੋਟਰ ਹੋਣਗੇ। ਇਸਦੇ ਨਾਲ ਹੀ 1.85 ਕਰੋੜ ਨੌਜਵਾਨ ਵੋਟਰ ਹੋਣਗੇ। ਪਹਿਲੀ ਵਾਰ ਵੋਟਰਾਂ ਦੀ ਗਿਣਤੀ 20.93 ਲੱਖ ਹੋਵੇਗੀ। ਇਸ ਵਾਰ ਸੂਬੇ ‘ਚ 1,00,186 ਪੋਲਿੰਗ ਸਟੇਸ਼ਨ ਹੋਣਗੇ। ਮਹਾਰਾਸ਼ਟਰ ‘ਚ ਇਸ ਸਮੇਂ ਏਕਨਾਥ ਸਿੰਦੇ ਮੁੱਖ ਮੰਤਰੀ ਹਨ |
ਇਸ ਦੇ ਨਾਲ ਹੀ 81 ਮੈਂਬਰੀ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਪੂਰਾ ਹੋਵੇਗਾ। ਇਸ ਦੇ ਨਾਲ ਹੀ ਝਾਰਖੰਡ ਵਿੱਚ ਬਹੁਮਤ ਦਾ ਅੰਕੜਾ 41 ਹੈ। ਇਸ ਦੇ ਨਾਲ ਹੀ ਝਾਰਖੰਡ ‘ਚ ਇਸ ਸਮੇਂ ਮਹਾਂਗਠਜੋੜ ਦੀ ਸਰਕਾਰ ਹੈ। ਝਾਰਖੰਡ ‘ਚ ਇਸ ਸਮੇਂ ਹੇਮੰਤ ਸੋਰੇਨ ਮੁੱਖ ਮੰਤਰੀ ਹਨ |
ਝਾਰਖੰਡ ਵਿਧਾਨ ਸਭਾ (Assembly Election) ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋ ਰਿਹਾ ਹੈ। ਇੱਥੇ 2.6 ਕਰੋੜ ਵੋਟਰ ਹੋਣਗੇ। ਇਨ੍ਹਾਂ ‘ਚ 1.29 ਕਰੋੜ ਬੀਬੀ ਵੋਟਰ ਅਤੇ 1.31 ਕਰੋੜ ਪੁਰਸ਼ ਵੋਟਰ ਹੋਣਗੇ। ਇੱਥੇ ਨੌਜਵਾਨ ਵੋਟਰਾਂ ਦੀ ਗਿਣਤੀ 66.84 ਲੱਖ ਅਤੇ ਪਹਿਲੀ ਵਾਰ ਵੋਟਰਾਂ ਦੀ ਗਿਣਤੀ 11.84 ਲੱਖ ਹੋਵੇਗੀ। ਝਾਰਖੰਡ ‘ਚ 29,562 ਪੋਲਿੰਗ ਸਟੇਸ਼ਨ ਹੋਣਗੇ।